ਵਾਸ਼ਿੰਗਟਨ (ਵਾਰਤਾ)— ਦੱਖਣੀ ਪ੍ਰਸ਼ਾਂਤ ਮਹਾਸਾਗਰ ਦੇ ਨਿਊ ਕੈਲੇਡੋਨੀਆ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.4 ਆਂਕੀ ਗਈ ਹੈ। ਅਮਰੀਕਾ ਭੂ-ਵਿਗਿਆਨ ਸਰਵੇਖਣ ਨੇ ਐਤਵਾਰ ਨੂੰ ਦੱਸਿਆ ਕਿ ਸਥਾਨਕ ਸਮੇਂ ਮੁਤਾਬਕ ਰਾਤ 8:25 'ਤੇ (ਭਾਰਤੀ ਸਮੇਂ ਮੁਤਾਬਕ ਸਵੇਰੇ 9:25 ਵਜੇ) ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸ਼ੁਰੂਆਤੀ ਰਿਪੋਰਟ ਵਿਚ ਇਸ ਦੀ ਤੀਬਰਤਾ 6.6 ਮਾਪੀ ਗਈ ਸੀ। ਇਸ ਦਾ ਕੇਂਦਰ ਜ਼ਮੀਨ ਤੋਂ 13 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਪ੍ਰਸ਼ਾਂਤ ਸੁਨਾਮੀ ਚਿਤਾਵਨੀ ਕੇਂਦਰ ਨੇ ਇਕ ਬਿਆਨ ਜਾਰੀ ਕਰ ਕੇ ਦੱਸਿਆ ਕਿ ਸੁਨਾਮੀ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਜਾਨਮਾਲ ਦੇ ਨੁਕਸਾਨ ਦੀ ਫਿਲਹਾਲ ਕੋਈ ਸੂਚਨਾ ਨਹੀਂ ਹੈ।
ਤਾਲੀਬਾਨ ਜੇਲ ਵਿਚੋਂ 30 ਲੋਕਾਂ ਨੂੰ ਕਰਵਾਇਆ ਗਿਆ ਰਿਹਾਅ
NEXT STORY