ਬੀਜਿੰਗ : ਚੀਨ ਵਿੱਚ ਵੀਰਵਾਰ 5 ਨਵੰਬਰ ਦੀ ਸਵੇਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂ-ਚਾਲ ਵਿਗਿਆਨ ਕੇਂਦਰ (NCS) ਅਨੁਸਾਰ ਰਿਕਟਰ ਪੈਮਾਨੇ 'ਤੇ ਇਸ ਭੂਚਾਲ ਦੀ ਤੀਬਰਤਾ 4.4 ਮਾਪੀ ਗਈ। ਭਾਰਤੀ ਸਮੇਂ ਅਨੁਸਾਰ ਭੂਚਾਲ ਦੇ ਇਹ ਝਟਕੇ ਸਵੇਰੇ 6:19 ਵਜੇ ਆਏ। ਭੂਚਾਲ ਦੇ ਝਟਕਿਆਂ ਕਾਰਨ ਲੋਕਾਂ 'ਚ ਦਹਿਸ਼ਤ ਫੈਲ ਗਈ ਅਤੇ ਲੋਕ ਆਪਣੇ ਘਰਾਂ ਵਿਚੋਂ ਨਿਕਲ ਕੇ ਸੁਰੱਖਿਅਤ ਥਾਵਾਂ ਵੱਲ ਭੱਜ ਗਏ।
10 ਕਿਲੋਮੀਟਰ ਦੀ ਡੂੰਘਾਈ 'ਚ ਸੀ ਕੇਂਦਰ
ਰਾਸ਼ਟਰੀ ਭੂ-ਚਾਲ ਵਿਗਿਆਨ ਕੇਂਦਰ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ 32.592 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 94.291 ਡਿਗਰੀ ਪੂਰਬੀ ਰੇਖਾਂਸ਼ 'ਤੇ ਸਥਿਤ ਸੀ। ਇਸ ਦੀ ਡੂੰਘਾਈ ਜ਼ਮੀਨ ਤੋਂ ਲਗਭਗ 10 ਕਿਲੋਮੀਟਰ ਹੇਠਾਂ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : 'ਹੋਰਮੁਜ਼' ਤੋਂ ਆਰਾਮ ਨਾਲ ਲੰਘ ਸਕਣਗੇ ਭਾਰਤੀ ਜਹਾਜ਼, ਈਰਾਨ ਨੇ ਪਾਬੰਦੀਆਂ ਤੋਂ ਦਿੱਤੀ ਵੱਡੀ ਛੋਟ
ਜਾਨ-ਮਾਲ ਦੇ ਨੁਕਸਾਨ ਤੋਂ ਬਚਾਅ
ਫਿਲਹਾਲ ਇਸ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਸਥਾਨਕ ਪ੍ਰਸ਼ਾਸਨ ਅਤੇ ਰਾਹਤ ਏਜੰਸੀਆਂ ਵੱਲੋਂ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰੂਸੀ ਹਮਲਿਆਂ ਤੋਂ ਬਾਅਦ ਕੀਵ ’ਚ ਬਿਜਲੀ ਤੇ ਪਾਣੀ ਦੀ ਸਪਲਾਈ ਠੱਪ, ਜ਼ਿੰਦਾ ਬਚੇ ਲੋਕਾਂ ਦੀ ਭਾਲ ਜਾਰੀ
NEXT STORY