ਕੈਨਬਰਾ (ਯੂ.ਐੱਨ.ਆਈ.): ਆਸਟ੍ਰੇਲੀਆ ਦੇ ਉੱਤਰੀ ਖੇਤਰ ਦੇ ਕੁਝ ਹਿੱਸਿਆਂ ਵਿਚ ਵੀਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 7.4 ਮਾਪੀ ਗਈ। ਭੂਚਾਲ 'ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਪੜ੍ਹੋ ਇਹ ਅਹਿਮ ਖ਼ਬਰ- ਮੈਕਸੀਕੋ 'ਚ ਹੋਈ ਗੋਲੀਬਾਰੀ, ਇਕ ਬੱਚੇ ਸਮੇਤ 8 ਲੋਕਾਂ ਦੀ ਮੌਤ
ਆਸਟ੍ਰੇਲੀਆਈ ਮੌਸਮ ਵਿਗਿਆਨ ਬਿਊਰੋ ਨੇ ਟਵਿੱਟਰ 'ਤੇ ਜਾਣਕਾਰੀ ਦਿੱਤੀ ਕਿ ਦੇਸ਼ ਦੇ ਉੱਤਰੀ ਖੇਤਰ ਦੀ ਰਾਜਧਾਨੀ ਡਾਰਵਿਨ 'ਚ ਸਥਾਨਕ ਸਮੇਂ ਮੁਤਾਬਕ ਸਵੇਰੇ 3:55 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਆਸਟ੍ਰੇਲੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਏ.ਬੀ.ਸੀ.) ਨੇ ਕਿਹਾ ਕਿ ਅਜੇ ਤੱਕ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਮੈਕਸੀਕੋ 'ਚ ਹੋਈ ਗੋਲੀਬਾਰੀ, ਇਕ ਬੱਚੇ ਸਮੇਤ 8 ਲੋਕਾਂ ਦੀ ਮੌਤ
NEXT STORY