ਇੰਟਰਨੈਸ਼ਨਲ ਡੈਸਕ- ਅਫਰੀਕੀ ਦੇਸ਼ ਕਾਂਗੋ 'ਚ ਇਬੋਲਾ ਦਾ ਕਹਿਰ ਵਧਦਾ ਜਾ ਰਿਹਾ ਹੈ। ਇਸੇ ਦੌਰਾਨ ਜਾਰੀ ਹੋਏ ਸਰਕਾਰੀ ਅੰਕੜਿਆਂ ਨੇ ਹੋਰ ਚਿੰਤਾ ਵਧਾ ਦਿੱਤੀ ਹੈ, ਜਿਨ੍ਹਾਂ 'ਚ ਦੱਸਿਆ ਗਿਆ ਹੈ ਕਿ ਦੇਸ਼ ਵਿੱਚ ਇਬੋਲਾ 'ਚ ਇਬੋਲਾ ਦੇ 1,000 ਤੋਂ ਵੱਧ ਮਰੀਜ਼ਾਂ ਦੀ ਪੁਸ਼ਟੀ ਹੋ ਗਈ ਹੈ, ਜਦਕਿ ਹੁਣ ਤੱਕ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕਾਂਗੋ ਦੇ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ, ਦੇਸ਼ 'ਚ ਇਬੋਲਾ ਦੇ 1,003 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ 'ਚੋਂ 254 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਵਾਇਰਸ ਦੀ ਮੌਤ ਦਰ 25.3 ਫ਼ੀਸਦੀ ਦਰਜ ਕੀਤੀ ਗਈ ਹੈ। ਮੌਜੂਦਾ ਸਮੇਂ ਕੁੱਲ 365 ਮਰੀਜ਼ਾਂ ਨੂੰ ਆਈਸੋਲੇਟ ਕੀਤਾ ਗਿਆ ਹੈ, ਜੋ ਕਿ ਹਸਪਤਾਲਾਂ ਵਿੱਚ ਦਾਖਲ ਹਨ, ਜਦਕਿ 100 ਮਰੀਜ਼ ਇਸ ਬਿਮਾਰੀ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।
ਅਧਿਕਾਰੀਆਂ ਮੁਤਾਬਕ, ਮਾਮਲਿਆਂ ਵਿੱਚ ਹੋ ਰਹੇ ਵਾਧੇ ਦੇ ਬਾਵਜੂਦ ਇਬੋਲਾ ਨਾਲ ਨਜਿੱਠਣ ਲਈ ਸਰਕਾਰੀ ਪੱਧਰ 'ਤੇ ਤੇਜ਼ੀ ਨਾਲ ਯਤਨ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਪ੍ਰਭਾਵਿਤ ਇਲਾਕਿਆਂ 'ਚ ਨਿਗਰਾਨੀ ਵਧਾ ਦਿੱਤੀ ਗਈ ਹੈ, ਕਮਿਊਨਿਟੀ ਰੀਚ ਨੂੰ ਤੇਜ਼ ਕੀਤਾ ਗਿਆ ਹੈ ਅਤੇ ਮਰੀਜ਼ਾਂ ਦੀ ਦੇਖਭਾਲ ਸਣੇ ਜਾਂਚ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਦੀ ਵੱਡੀ ਨਹਿਰ 'ਚ ਅੱਧੀ ਰਾਤੀਂ ਪੈ ਗਿਆ 40 ਫੁੱਟ ਚੌੜਾ ਪਾੜ ! ਘਰਾਂ 'ਚ ਭਰ ਗਿਆ ਪਾਣੀ, ਫ਼ਸਲਾਂ ਵੀ ਤਬਾਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੰਗੋਲੀਆ ਤੇ ਦੱਖਣੀ ਕੋਰੀਆ ਦੇ ਦੌਰੇ 'ਤੇ ਰਵਾਨਾ ਹੋਏ ਜੈਸ਼ੰਕਰ ! ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
NEXT STORY