ਇੰਟਰਨੈਸ਼ਨਲ ਡੈਸਕ : ਅਫਰੀਕੀ ਦੇਸ਼ ਕਾਂਗੋ ਦੇ ਪੂਰਬੀ ਹਿੱਸੇ ਵਿੱਚ ਇਬੋਲਾ ਵਾਇਰਸ ਨੇ ਇੱਕ ਵਾਰ ਫਿਰ ਭਿਆਨਕ ਰੂਪ ਧਾਰ ਲਿਆ ਹੈ। ਸਰਕਾਰੀ ਅਧਿਕਾਰੀਆਂ ਵੱਲੋਂ ਦਿੱਤੀ ਗਈ ਤਾਜ਼ਾ ਜਾਣਕਾਰੀ ਅਨੁਸਾਰ, ਦੇਸ਼ ਦੇ ਪੂਰਬੀ ਹਿੱਸੇ ਵਿੱਚ ਜਾਰੀ ਇਬੋਲਾ ਦੇ ਕਹਿਰ ਦੌਰਾਨ ਸ਼ੱਕੀ ਮਾਮਲਿਆਂ ਦੀ ਗਿਣਤੀ ਹੁਣ 900 ਦੇ ਅੰਕੜੇ ਨੂੰ ਪਾਰ ਕਰ ਗਈ ਹੈ।
ਕਾਂਗੋ ਦੇ ਸੰਚਾਰ ਮੰਤਰਾਲੇ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) 'ਤੇ ਇੱਕ ਪੋਸਟ ਰਾਹੀਂ ਦੱਸਿਆ ਕਿ ਹੁਣ ਤੱਕ ਇਬੋਲਾ ਦੇ 904 ਸ਼ੱਕੀ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਘਾਤਕ ਬਿਮਾਰੀ ਕਾਰਨ ਹੁਣ ਤੱਕ 119 ਸ਼ੱਕੀ ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਅਧਿਕਾਰੀਆਂ ਨੇ 700 ਤੋਂ ਵੱਧ ਸ਼ੱਕੀ ਮਾਮਲਿਆਂ ਅਤੇ 170 ਤੋਂ ਵੱਧ ਮੌਤਾਂ ਦੀ ਜਾਣਕਾਰੀ ਦਿੱਤੀ ਸੀ।
ਰਿਪੋਰਟਾਂ ਅਨੁਸਾਰ, ਇਬੋਲਾ ਦਾ ਸਭ ਤੋਂ ਵੱਧ ਕਹਿਰ ਇਤੂਰੀ (Ituri) ਸੂਬੇ ਵਿੱਚ ਦੇਖਣ ਨੂੰ ਮਿਲ ਰਿਹਾ ਹੈ, ਜਿੱਥੋਂ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਸਥਾਨਕ ਪ੍ਰਸ਼ਾਸਨ ਅਤੇ ਸਿਹਤ ਟੀਮਾਂ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਲਗਾਤਾਰ ਯਤਨ ਕਰ ਰਹੀਆਂ ਹਨ।
ਵਿਸ਼ਵ ਸਿਹਤ ਸੰਗਠਨ (WHO) ਦੀ ਚੇਤਾਵਨੀ
ਵਿਸ਼ਵ ਸਿਹਤ ਸੰਗਠਨ ਨੇ ਇਸ ਸਥਿਤੀ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। WHO ਅਨੁਸਾਰ, ਇਹ ਪ੍ਰਕੋਪ ਇਸ ਵੇਲੇ ਕਾਂਗੋ ਲਈ "ਬਹੁਤ ਉੱਚ" ਜੋਖਮ ਪੈਦਾ ਕਰ ਰਿਹਾ ਹੈ। ਹਾਲਾਂਕਿ, ਰਾਹਤ ਦੀ ਗੱਲ ਇਹ ਹੈ ਕਿ ਸੰਗਠਨ ਮੁਤਾਬਕ ਇਸ ਬਿਮਾਰੀ ਦੇ ਵਿਸ਼ਵ ਪੱਧਰ 'ਤੇ ਫੈਲਣ ਦਾ ਖ਼ਤਰਾ ਫਿਲਹਾਲ ਜ਼ਿਆਦਾ ਨਹੀਂ ਹੈ।
ਸਪੇਨ 'ਚ ਹਜ਼ਾਰਾਂ ਲੋਕਾਂ ਨੇ ਘਰਾਂ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕੀਤਾ ਪ੍ਰਦਰਸ਼ਨ
NEXT STORY