ਕੁਇਟੋ (ਭਾਸ਼ਾ)- ਮੱਧ ਇਕਵਾਡੋਰ ਦੀ ਲਾਟਾਕੁੰਗਾ ਜੇਲ੍ਹ ਵਿਚ ਕੈਦੀਆਂ ਵਿਚਾਲੇ ਹੋਈ ਹਿੰਸਕ ਝੜਪ ਵਿਚ ਸੋਮਵਾਰ ਨੂੰ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਇਸ ਨੂੰ ਨਸ਼ਾ ਤਸਕਰਾਂ ਦੇ ਸਥਾਨਕ ਅਤੇ ਅੰਤਰਰਾਸ਼ਟਰੀ ਗਿਰੋਹਾਂ ਵਿਚਕਾਰ ਝੜਪ ਦੱਸਿਆ ਹੈ।
ਇਹ ਵੀ ਪੜ੍ਹੋ: ਆਧੁਨਿਕ ਭਾਰਤੀ ਇਤਿਹਾਸ ’ਚ ‘ਸਭ ਤੋਂ ਕਾਲੇ’ ਸਾਲਾਂ ’ਚ ਸ਼ਾਮਲ ਹੈ 1984 : ਅਮਰੀਕੀ ਸੈਨੇਟਰ
ਇਕਵਾਡੋਰ ਦੀ ਰਾਸ਼ਟਰੀ ਸੁਧਾਰ ਸੇਵਾ ਨੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ। ਲਾਟਾਕੁੰਗਾ ਜੇਲ੍ਹ ਕੁਇਟੋ ਤੋਂ 50 ਮੀਲ (80 ਕਿਲੋਮੀਟਰ) ਦੱਖਣ ਵਿੱਚ ਸਥਿਤ ਹੈ। ਹਾਲਾਂਕਿ ਜੇਲ੍ਹ ਵਿੱਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਘਟਨਾ ਦੀ ਵੀਡੀਓ ਵਿੱਚ ਕੈਦੀਆਂ ਦੀਆਂ ਚੀਕਾਂ ਅਤੇ ਗੋਲੀਆਂ ਦੀ ਆਵਾਜ਼ ਸੁਣੀ ਜਾ ਸਕਦੀ ਹੈ।
ਇਹ ਵੀ ਪੜ੍ਹੋ: UAE 'ਚ ਅੱਜ ਤੋਂ ਬਦਲ ਰਹੈ ਹਨ ਇਮੀਗ੍ਰੇਸ਼ਨ ਨਿਯਮ, ਭਾਰਤੀਆਂ ਨੂੰ ਮਿਲਣਗੇ ਵੱਡੇ ਫ਼ਾਇਦੇ
ਸੁਧਾਰ ਗ੍ਰਹਿ ਸੇਵਾ ਦੇ ਅਨੁਸਾਰ ਪਿਛਲੇ ਸਾਲ ਇਕਵਾਡੋਰ ਦੀਆਂ ਜੇਲ੍ਹਾਂ ਵਿਚ ਲਗਭਗ 316 ਕੈਦੀ ਮਾਰੇ ਗਏ ਸਨ। ਇਸ ਸਾਲ ਹੁਣ ਤੱਕ 90 ਮੌਤਾਂ ਹੋ ਚੁੱਕੀਆਂ ਹਨ। ਸਭ ਤੋਂ ਭਿਆਨਕ ਹਿੰਸਾ ਪਿਛਲੇ ਸਾਲ ਸਤੰਬਰ ਵਿੱਚ ਗੁਆਯਾਕਿਲ ਦੀ ਲਿਟੋਰਲ ਜੇਲ੍ਹ ਵਿੱਚ ਹੋਈ ਸੀ, ਜਿਸ ਵਿੱਚ 125 ਕੈਦੀ ਮਾਰੇ ਗਏ ਸਨ।
ਇਹ ਵੀ ਪੜ੍ਹੋ: ਕੈਨੇਡਾ 'ਚ ਨਫ਼ਰਤ ਅਪਰਾਧ ਦੀ ਇੱਕ ਹੋਰ ਘਟਨਾ, ਸ਼੍ਰੀ ਭਗਵਦ ਗੀਤਾ ਪਾਰਕ 'ਚ ਭੰਨਤੋੜ
ਗੁਰਦੁਆਰਾ ਸਿੰਘ ਸਭਾ ਸਾਊਥਾਲ ਚੋਣਾਂ : ਪੰਥਕ ਗਰੁੱਪ ਨੇ ਸ਼ੇਰ ਗਰੁੱਪ ਨੂੰ ਹਰਾ ਕੇ ਇਤਿਹਾਸਕ ਜਿੱਤ ਕੀਤੀ ਹਾਸਿਲ
NEXT STORY