ਕਾਹਿਰਾ (ਪੋਸਟ ਬਿਊਰੋ)- ਮਿਸਰ ਦੇ ਸ਼ਹਿਰ ਅਲੈਗਜ਼ੈਂਡਰੀਆ ਵਿੱਚ ਐਤਵਾਰ ਨੂੰ ਇੱਕ ਪੁਲਸ ਮੁਲਾਜ਼ਮ ਨੇ ਇਜ਼ਰਾਈਲੀ ਸੈਲਾਨੀਆਂ ਨੂੰ ਨਿਸ਼ਾਨਾ ਬਣਾਇਆ ਅਤੇ ਗੋਲੀਬਾਰੀ ਕੀਤੀ, ਜਿਸ ਵਿੱਚ ਦੋ ਇਜ਼ਰਾਈਲੀ ਅਤੇ ਇੱਕ ਮਿਸਰੀ ਨਾਗਰਿਕ ਦੀ ਮੌਤ ਹੋ ਗਈ। ਇਹ ਜਾਣਕਾਰੀ ਸਥਾਨਕ ਮੀਡੀਆ ਰਿਪੋਰਟ 'ਚ ਦਿੱਤੀ ਗਈ।
ਪੜ੍ਹੋ ਇਹ ਅਹਿਮ ਖ਼ਬਰ-ਇਜ਼ਰਾਈਲ-ਹਮਾਸ ਜੰਗ 'ਚ ਫਸੇ ਭਾਰਤੀ ਵਿਦਿਆਰਥੀਆਂ ਨੇ ਸੁਣਾਈ ਹੱਡਬੀਤੀ (ਵੀਡੀਓ)
'ਐਕਸਟ੍ਰਾ ਨਿਊਜ਼' ਚੈਨਲ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਇਹ ਘਟਨਾ ਸ਼ਹਿਰ ਦੇ 'ਪੋਂਪੀ ਪਿੱਲਰ' ਟੂਰਿਸਟ ਸਪਾਟ 'ਤੇ ਵਾਪਰੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਇੱਕ ਵਿਅਕਤੀ ਜ਼ਖ਼ਮੀ ਵੀ ਹੋਇਆ ਹੈ। ਸੂਤਰਾਂ ਨੇ ਦੱਸਿਆ ਕਿ ਸ਼ੱਕੀ ਹਮਲਾਵਰ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਮਿਸਰ ਵਿੱਚ ਇਹ ਘਟਨਾ ਅਜਿਹੇ ਸਮੇਂ ਵਿੱਚ ਵਾਪਰੀ ਹੈ ਜਦੋਂ ਇਜ਼ਰਾਈਲ ਅਤੇ ਫਲਸਤੀਨੀ ਕੱਟੜਪੰਥੀਆਂ ਵਿਚਾਲੇ ਸੰਘਰਸ਼ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਆਸਟ੍ਰੇਲੀਆ ਦੇ ਇਸ ਸੂਬੇ ਦਾ ਸਖ਼ਤ ਕਦਮ, ਭਲਕੇ ਤੋਂ ਸਕੂਲਾਂ 'ਚ ਮੋਬਾਇਲ ਫੋਨਾਂ 'ਤੇ ਪਾਬੰਦੀ
NEXT STORY