ਕਾਹਿਰਾ- ਮਿਸਰ ਵਿਚ ਕੋਰੋਨਾ ਵਾਇਰਸ ਦੇ 167 ਨਵੇਂ ਮਾਮਲੇ ਦਰਜ ਕੀਤੇ ਗਏ ਅਤੇ ਇੱਥੇ ਪੀੜਤਾਂ ਦੀ ਗਿਣਤੀ ਹੁਣ 95,314 ਹੋ ਗਈ ਹੈ। ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ।
ਮੰਤਰਾਲੇ ਨੇ ਦੱਸਿਆ ਕਿ ਦੇਸ਼ ਵਿਚ ਲਗਾਤਾਰ 7ਵੇਂ ਦਿਨ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਵਾਧਾ 200 ਤੋਂ ਘੱਟ ਰਿਹਾ। ਇੱਥੇ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਕਾਰਨ 21 ਮਰੀਜ਼ਾਂ ਦੀ ਮੌਤ ਹੋ ਗਈ ਤੇ ਇਸ ਕਾਰਨ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,992 ਹੋ ਗਈ ਹੈ। ਉੱਥੇ ਹੀ, 1,119 ਲੋਕਾਂ ਨੂੰ ਇਸ ਵਾਇਰਸ ਤੋਂ ਠੀਕ ਹੋਣ ਦੇ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੀ ਗਈ। ਦੇਸ਼ ਵਿਚ ਹੁਣ ਤੱਕ 52,672 ਲੋਕ ਇਸ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ।
ਤੁਹਾਨੂੰ ਦੱਸ ਦਈਏ ਕਿ ਪੂਰਾ ਵਿਸ਼ਵ ਕੋਰੋਨਾ ਵਾਇਰਸ ਨਾਲ ਜੂਝ ਰਿਹਾ ਹੈ ਤੇ ਇਸ ਕਾਰਨ ਹੁਣ ਤੱਕ 1,96,53,381 ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ ਤੇ 7,27,101 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਕੋਰੋਨਾ ਵਾਇਰਸ ਦੀ ਸਭ ਤੋਂ ਵੱਧ ਮਾਰ ਝੱਲ ਰਿਹਾ ਹੈ ਤੇ ਇੱਥੇ ਪੀੜਤਾਂ ਦਾ ਅੰਕੜਾ 49,98,105 ਹੋ ਗਿਆ ਹੈ ਤੇ 1 ਲੱਖ 62 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਬੇਰੁੱਤ 'ਚ ਧਮਾਕਿਆਂ ਦੇ ਬਾਅਦ ਸਰਕਾਰ ਖਿਲਾਫ਼ ਸੜਕਾਂ 'ਤੇ ਉਤਰੇ ਲੋਕ
NEXT STORY