ਬੇਰੂਤ: ਲੇਬਨਾਨ ਦੀ ਰਾਜਧਾਨੀ ਬੇਰੂਤ ਦੇ ਦੱਖਣ ਵਿੱਚ ਸਥਿਤ ਮੁੱਖ ਹਾਈਵੇਅ 'ਤੇ ਬੁੱਧਵਾਰ ਨੂੰ ਹੋਏ ਇਜ਼ਰਾਈਲੀ ਡਰੋਨ ਹਮਲਿਆਂ ਵਿੱਚ ਇੱਕ ਔਰਤ ਅਤੇ ਉਸਦੇ ਦੋ ਬੱਚਿਆਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਲੇਬਨਾਨ ਦੇ ਸਿਹਤ ਮੰਤਰਾਲੇ ਅਨੁਸਾਰ, ਇਹ ਹਮਲੇ ਤਿੰਨ ਵੱਖ-ਵੱਖ ਵਾਹਨਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਸਨ। ਇਹਨਾਂ ਵਿੱਚੋਂ ਦੋ ਹਮਲੇ ਬੇਰੂਤ ਨੂੰ ਦੱਖਣੀ ਬੰਦਰਗਾਹ ਸ਼ਹਿਰ ਸਿਡਨ ਨਾਲ ਜੋੜਨ ਵਾਲੇ ਮੁੱਖ ਮਾਰਗ 'ਤੇ ਹੋਏ, ਜਦਕਿ ਤੀਜਾ ਹਮਲਾ ਸਾਦੀਆਤ ਸ਼ਹਿਰ ਦੇ ਨੇੜੇ ਹੋਇਆ।
ਇਜ਼ਰਾਈਲੀ ਫੌਜ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਦੱਖਣੀ ਲੇਬਨਾਨ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਜ਼ਿਕਰਯੋਗ ਹੈ ਕਿ ਇਹ ਹਮਲਾ ਇਜ਼ਰਾਈਲੀ ਫੌਜ ਵੱਲੋਂ ਛੇ ਪਿੰਡਾਂ ਦੇ ਲੋਕਾਂ ਨੂੰ ਇਲਾਕਾ ਖਾਲੀ ਕਰਨ ਦੇ ਹੁਕਮ ਦਿੱਤੇ ਜਾਣ ਤੋਂ ਕੁਝ ਘੰਟਿਆਂ ਬਾਅਦ ਹੀ ਕੀਤਾ ਗਿਆ।
ਇੱਕ ਪਾਸੇ ਜਿੱਥੇ ਹਿੰਸਾ ਜਾਰੀ ਹੈ, ਉੱਥੇ ਹੀ ਦੂਜੇ ਪਾਸੇ ਕੂਟਨੀਤਕ ਕੋਸ਼ਿਸ਼ਾਂ ਵੀ ਤੇਜ਼ ਹੋ ਗਈਆਂ ਹਨ। ਅਮਰੀਕਾ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪ੍ਰਸ਼ਾਸਨ ਦੋਵਾਂ ਗੁਆਂਢੀ ਦੇਸ਼ਾਂ ਵਿਚਾਲੇ ਸ਼ਾਂਤੀ ਬਹਾਲ ਕਰਨ ਲਈ ਸਰਗਰਮ ਹੈ। ਇਸੇ ਕੜੀ ਤਹਿਤ, ਵੀਰਵਾਰ ਨੂੰ ਵਾਸ਼ਿੰਗਟਨ ਵਿੱਚ ਲੇਬਨਾਨ ਅਤੇ ਇਜ਼ਰਾਈਲ ਵਿਚਾਲੇ ਸਿੱਧੀ ਗੱਲਬਾਤ ਦਾ ਇੱਕ ਹੋਰ ਦੌਰ ਹੋਣ ਦੀ ਸੰਭਾਵਨਾ ਹੈ। ਦੋਵੇਂ ਦੇਸ਼ 1948 ਵਿੱਚ ਇਜ਼ਰਾਈਲ ਦੀ ਸਥਾਪਨਾ ਤੋਂ ਬਾਅਦ ਹੀ ਸੰਘਰਸ਼ ਦੀ ਸਥਿਤੀ ਵਿੱਚ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਿਊਯਾਰਕ ਦੇ ਗਵਰਨਰ ਨੇ ਭਾਰਤੀ ਸ਼ੈੱਫ ਵਿਕਾਸ ਖੰਨਾ ਨੂੰ ਕੀਤਾ ਸਨਮਾਨਿਤ, ਅੰਮ੍ਰਿਤਸਰ ਨਾਲ ਹੈ ਖ਼ਾਸ ਸਬੰਧ
NEXT STORY