ਇੰਟਰਨੈਸ਼ਨਲ ਡੈਸਕ-ਮਿਆਂਮਾਰ 'ਚ ਤਖਤਾਪਲਟ ਦਾ ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ ਨੇ ਵਿਰੋਧ ਕੀਤਾ ਹੈ। ਅਮਰੀਕਾ ਨੇ ਜਿਥੇ ਮਿਆਂਮਾਰ 'ਤੇ ਪਾਬੰਦੀਆਂ ਲਾਉਣ ਦੀ ਚਿਤਾਵਨੀ ਦਿੱਤੀ ਹੈ ਉੱਥੇ ਭਾਰਤ ਨੇ ਮਿਆਂਮਾਰ 'ਚ ਆਪਣੇ ਨਾਗਰਿਕਾਂ ਲਈ ਚਿੰਤਾ ਜਤਾਉਂਦੇ ਹੋਏ ਨਵੀਂ ਯਾਤਰਾ ਐਡਵਾਈਜ਼ਰੀ ਜਾਰੀ ਕੀਤੀ ਹੈ। ਯਾਂਗੂਨ ਸਥਿਤ ਭਾਰਤੀ ਦੂਤਘਰ ਨੇ ਮਿਆਂਮਾਰ 'ਚ ਫੌਜੀ ਤਖਤਾਪਲਟ ਅਤੇ ਇਸ ਤੋਂ ਬਾਅਦ ਹੋਏ ਰਾਜਨੀਤਿਕ ਘਟਨਾਕ੍ਰਮ ਤੋਂ ਬਾਅਦ ਐਡਵਾਈਜ਼ਰੀ ਜਾਰੀ ਕਰ ਕੇ ਉਥੇ ਰਹਿ ਰਹੇ ਸਾਰੇ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਜ਼ਰੂਰੀ ਸਾਵਧਾਨੀ ਵਰਤਣ ਅਤੇ ਬੇਲੋੜੀ ਯਾਤਰਾ ਤੋਂ ਬਚਣ।
ਇਹ ਵੀ ਪੜ੍ਹੋ -ਅਮਰੀਕਾ-ਮੈਕਸੀਕੋ ਦੇ ਬਾਰਡਰ 'ਤੇ ਲਾਇਆ ਗਿਆ ਗੁਲਾਬੀ Seesaw
ਦੂਤਘਰ ਨੇ ਮਿਆਂਮਾਰ 'ਚ ਹਾਲ ਹੀ ਇਚ ਰਾਜਨੀਤਿਕ ਘਟਨਾਕ੍ਰਮ ਦੇ ਸੰਬੰਧ 'ਚ ਮਿਆਂਮਾਰ 'ਚ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਸੰਦੇਸ਼ 'ਚ ਕਿਹਾ ਕਿ ਮਿਆਂਮਾਰ 'ਚ ਹਾਲ ਹੀ ਘਟਨਾਕ੍ਰਮ ਦੇ ਮੱਦੇਨਜ਼ਰ ਸਾਰੇ ਭਾਰਤੀ ਨਾਗਰਿਕ ਜ਼ਰੂਰੀ ਸਾਵਧਾਨੀਆਂ ਵਰਤਣ ਅਤੇ ਬੇਲੋੜੀ ਯਾਤਰਾ ਨਾ ਕਰਨ। ਸਲਾਹ-ਮਸ਼ਵਰੇ 'ਚ ਕਿਹਾ ਗਿਆ ਕਿ ਉਹ ਲੋੜ ਪੈਣ 'ਤੇ ਦੂਤਘਰ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਪਹਿਲਾਂ ਭਾਰਤ ਨੇ ਮਿਆਂਮਾਰ 'ਚ ਫੌਜੀ ਤਖਤਾਪਲਟ ਅਤੇ ਚੋਟੀ ਦੇ ਨੇਤਾਵਾਂ ਨੂੰ ਹਿਰਾਸਤ 'ਚ ਲਏ ਜਾਣ 'ਤੇ ਸੋਮਵਾਰ ਨੂੰ ਡੂੰਘੀ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਸੀ ਕਿ ਦੇਸ਼ 'ਚ ਕਾਨੂੰਨ ਦਾ ਸਾਸ਼ਨ ਬਣਿਆ ਰਹਿਣਾ ਚਾਹੀਦਾ ਅਤੇ ਲੋਕਤੰਤਰੀ ਪ੍ਰਕਿਰਿਆ ਦਾ ਪਾਲਣ ਕੀਤਾ ਜਾਣਾ ਚਾਹੀਦਾ।
ਇਹ ਵੀ ਪੜ੍ਹੋ -ਮੈਕਸੀਕੋ 'ਚ 19 ਲੋਕਾਂ ਦੀ ਹੱਤਿਆ ਦੇ ਮਾਮਲੇ 'ਚ ਇਕ ਦਰਜਨ ਪੁਲਸ ਮੁਲਾਜ਼ਮ ਗ੍ਰਿਫਤਾਰ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
ਪਾਕਿ 'ਚ ਸ਼ੁਰੂ ਹੋਈ ਦੇਸ਼ ਵਿਆਪੀ ਟੀਕਾਕਰਣ ਮੁਹਿੰਮ
NEXT STORY