ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਈਡੇਨ ਦੇ 20 ਜਨਵਰੀ ਨੂੰ ਅਹੁਦਾ ਸੰਭਾਲਣ ਤੋਂ ਪਹਿਲਾਂ ਕਿਸੇ ਵੀ ਅਣਸੁਖਾਵੀਂ ਘਟਨਾ ਦੇ ਖਦਸ਼ੇ ਨੂੰ ਦੇਖਦੇ ਹੋਏ ਰਾਜਧਾਨੀ ਵਿਚ 24 ਜਨਵਰੀ ਤੱਕ ਲਈ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।
ਵ੍ਹਾਈਟ ਹਾਊਸ ਦੀ ਸੋਮਵਾਰ ਨੂੰ ਜਾਰੀ ਪ੍ਰੈੱਸ ਰਿਲੀਜ਼ ਮੁਤਾਬਕ ਟਰੰਪ ਨੇ ਬਾਈਡੇਨ ਦੇ 20 ਜਨਵਰੀ ਨੂੰ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਤੇ ਉਸ ਦੌਰਾਨ ਹਿੰਸਾ ਦੇ ਖ਼ਤਰੇ ਨੂੰ ਦੇਖਦੇ ਹੋਏ ਸਥਾਨਕ ਅਤੇ ਸੰਘੀ ਅਧਿਕਾਰੀਆਂ ਦੀਆਂ ਵਧਦੀਆਂ ਚਿੰਤਾਵਾਂ ਵਿਚਕਾਰ ਦੇਸ਼ ਦੀ ਰਾਜਧਾਨੀ ਵਿਚ 11 ਜਨਵਰੀ ਤੋਂ 24 ਜਨਵਰੀ ਤੱਕ ਐਮਰਜੈਂਸੀ ਘੋਸ਼ਣਾ ਕੀਤੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਸੰਘੀ ਜਾਂਚ ਏਜੰਸੀ (ਐੱਫ. ਬੀ. ਆਈ.) ਨੇ ਜੋਅ ਬਾਈਡੇਨ ਦੇ ਸਹੁੰ ਚੁੱਕ ਸਮਾਰੋਹ ਤੋਂ ਪਹਿਲਾਂ ਸੰਸਦ ਭਵਨ 'ਕੈਪੀਟਲ ਬਿਲਡਿੰਗ' ਸਣੇ ਸਾਰੇ 20 ਸੂਬਿਆਂ ਵਿਚ ਹਥਿਆਰਾਂ ਸਣੇ ਹਿੰਸਾ ਦੇ ਖ਼ਤਰੇ ਨੂੰ ਲੈ ਕੇ ਚਿਤਾਵਨੀ ਦਿੰਦਿਆਂ ਵਾਸ਼ਿੰਗਟਨ ਵਿਚ ਬੁੱਧਵਾਰ ਤੋਂ ਤਾਲਾਬੰਦੀ ਲਾਗੂ ਕੀਤੀ ਜਾਵੇਗੀ।
ਵੁਲਫ ਨੇ ਕਿਹਾ ਕਿ ਪਿਛਲੇ ਹਫ਼ਤੇ ਦੀਆਂ ਘਟਨਾਵਾਂ ਦੇ ਬਾਅਦ ਅਤੇ ਸੀਕ੍ਰੇਟ ਸਰਵਿਸ ਦੇ ਨਿਰਦੇਸ਼ਕ ਜੇਮਸ ਮਰੇ ਦੀ ਸਿਫਾਰਸ਼ 'ਤੇ ਮੈਂ ਬੁੱਧਵਾਰ 13 ਜਨਵਰੀ ਤੋਂ 19 ਜਨਵਰੀ ਤੱਕ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰਾਸ਼ਟਰੀ ਵਿਸ਼ੇਸ਼ ਸੁਰੱਖਿਆ ਪ੍ਰੋਗਰਾਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਲਈ ਹੋਮਲੈਂਡ ਸੁਰੱਖਿਆ ਵਿਭਾਗ ਨੂੰ ਸੂਬੇ ਤੇ ਸਥਾਨਕ ਅਧਿਕਾਰੀਆਂ ਨਾਲ ਜ਼ਰੂਰਤ ਅਨੁਸਾਰ ਸਮਝੌਤਾ ਕਰਨ ਲਈ ਕਿਹਾ ਗਿਆ ਹੈ।
ਲਖਵੀ ਨੂੰ ਠਹਿਰਾਇਆ ਜਾਵੇ ਮੁੰਬਈ ਅੱਤਵਾਦੀ ਹਮਲੇ ਦਾ ਜ਼ਿੰਮੇਦਾਰ: US
NEXT STORY