ਲਾਹੌਰ (ਭਾਸ਼ਾ): ਭਾਰਤ ਵੱਲੋਂ ਕੀਤੇ ਗਏ ਮਿਜ਼ਾਈਲ ਹਮਲੇ ਦੇ ਮੱਦੇਨਜ਼ਰ, ਬੁੱਧਵਾਰ ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਇਸ ਦੌਰਾਨ ਸਾਰੇ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਹਨ। ਪਾਕਿਸਤਾਨੀ ਫ਼ੌਜ ਨੇ ਕਿਹਾ ਕਿ ਮੰਗਲਵਾਰ ਦੇਰ ਰਾਤ ਪੰਜਾਬ ਸੂਬੇ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਦੇ ਕਸਬਿਆਂ 'ਤੇ ਭਾਰਤੀ ਹਮਲਿਆਂ ਵਿਚ ਘੱਟੋ-ਘੱਟ 26 ਲੋਕ ਮਾਰੇ ਗਏ ਅਤੇ 46 ਹੋਰ ਜ਼ਖਮੀ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਬਰਨਾਲਾ ਦੇ ਰਿਹਾਇਸ਼ੀ ਇਲਾਕੇ 'ਚ ਧਮਾਕਾ! ਦੋ ਕਿੱਲੋਮੀਟਰ ਦੂਰ ਤਕ ਆਵਾਜ਼ ਸੁਣ ਸਹਿਮੇ ਲੋਕ
ਪੰਜਾਬ ਦੀ ਸੂਬਾਈ ਸਰਕਾਰ ਨੇ ਇਕ ਬਿਆਨ ਵਿਚ ਕਿਹਾ, "ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਪੂਰੇ ਸੂਬੇ ਵਿਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ।" ਪੰਜਾਬ ਪੁਲਸ ਸਮੇਤ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਪੰਜਾਬ ਦੇ ਹਸਪਤਾਲਾਂ ਵਿਚ ਸਾਰੇ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਬਿਆਨ ਵਿਚ ਕਿਹਾ ਗਿਆ ਹੈ ਕਿ ਸਾਰੇ ਕਰਮਚਾਰੀਆਂ ਨੂੰ ਤੁਰੰਤ ਡਿਊਟੀ 'ਤੇ ਰਿਪੋਰਟ ਕਰਨ ਦੇ ਹੁਕਮ ਦਿੱਤੇ ਗਏ ਹਨ ਅਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਪ੍ਰਸ਼ਾਸਨ ਨੂੰ ਵੀ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਸਿਵਲ ਡਿਫੈਂਸ ਸਮੇਤ ਸਾਰੇ ਸਬੰਧਤ ਅਦਾਰਿਆਂ ਦੇ ਅਧਿਕਾਰੀਆਂ ਅਤੇ ਸਟਾਫ ਨੂੰ ਬੁਲਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਛੁੱਟੀ ਦਾ ਐਲਾਨ! 3 ਦਿਨ ਬੰਦ ਰਹਿਣਗੇ ਸਕੂਲ-ਕਾਲਜ
ਬਿਆਨ ਵਿਚ ਕਿਹਾ ਗਿਆ ਹੈ ਕਿ ਬੁੱਧਵਾਰ ਨੂੰ ਵਿਦਿਅਕ ਸੰਸਥਾਨ ਬੰਦ ਰਹਿਣਗੇ। ਭਾਰਤ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਸਾਰੀਆਂ ਉਡਾਨਾਂ ਬੰਦ ਕਰ ਦਿੱਤੀਆਂ ਗਈਆਂ ਸਨ ਪਰ ਹੁਣ ਪਾਕਿਸਤਾਨ ਦਾ ਹਵਾਈ ਖੇਤਰ ਅੰਸ਼ਕ ਤੌਰ 'ਤੇ ਖੋਲ੍ਹਿਆ ਜਾ ਰਿਹਾ ਹੈ। 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈਂਦੇ ਹੋਏ, ਭਾਰਤੀ ਹਥਿਆਰਬੰਦ ਬਲਾਂ ਨੇ ਮੰਗਲਵਾਰ ਦੇਰ ਰਾਤ 'ਆਪ੍ਰੇਸ਼ਨ ਸਿੰਦੂਰ' ਦੇ ਤਹਿਤ ਪਾਕਿਸਤਾਨ ਅਤੇ ਪੀ.ਓ.ਕੇ. ਵਿਚ 9 ਅੱਤਵਾਦੀ ਲਾਂਚ ਪੈਡਾਂ 'ਤੇ ਮਿਜ਼ਾਈਲ ਹਮਲੇ ਕੀਤੇ। ਪਹਿਲਗਾਮ ਅੱਤਵਾਦੀ ਹਮਲੇ ਵਿਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਸੈਲਾਨੀ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੈਸ਼ ਮੁਖੀ ਅਜ਼ਹਰ ਨੂੰ ਵੱਡਾ ਝਟਕਾ, ਏਅਰ ਸਟ੍ਰਾਈਕ 'ਚ ਮਾਰੇ ਗਏ ਪਰਿਵਾਰਕ ਮੈਂਬਰ ਅਤੇ ਕਰੀਬੀ ਸਾਥੀ
NEXT STORY