ਜੇਨੇਵਾ- ਵਿਸ਼ਵ ਸਿਹਤ ਸੰਗਠਨ ਭਾਰਤ ਅਤੇ ਦੱਖਣੀ ਕੋਰੀਆ ਵਿਚ ਬਣੇ ਆਕਸਫੋਰਡ/ਐਸਟ੍ਰਾਜੇਨੇਕਾ ਕੋਰੋਨਾ ਵਾਇਰਸ ਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਸੂਚੀਬੱਧ ਕਰਨ ਲਈ ਆਉਣ ਵਾਲੇ ਦਿਨਾਂ ਵਿਚ ਫ਼ੈਸਲਾ ਲਵੇਗਾ।
ਵਿਸ਼ਵ ਸਿਹਤ ਸੰਗਠਨ ਦੇ ਮੁਖੀ ਟੇਡ੍ਰੋਸ ਐਡਹੋਮ ਘੈਬਰੇਸਸ ਨੇ ਸੋਮਵਾਰ ਨੂੰ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਵਿਸ਼ਵ ਸਿਹਤ ਸੰਗਠਨ ਆਕਸਫੋਰਡ/ਐਸਟ੍ਰਾਜੇਨੇਕਾ ਕੋਰੋਨਾ ਵਾਇਰਸ ਟੀਕੇ ਦੀ ਐਮਰਜੈਂਸੀ ਵਰਤੋਂ ਨੂੰ ਸੂਚੀਬੱਧ ਕਰਨ ਲਈ ਫ਼ੈਸਲਾ ਲਵੇਗਾ, ਜਿਨ੍ਹਾਂ ਦਾ ਨਿਰਮਾਣ ਭਾਰਤ ਅਤੇ ਦੱਖਣੀ ਕੋਰੀਆ ਵਿਚ ਹੋ ਰਿਹਾ ਹੈ। ਅਸੀਂ ਇਹ ਜਾਂਚ ਕਰਨ ਲਈ ਸਾਰੇ ਉਪਲੱਬਧ ਡਾਟਾ ਦੀ ਵਰਤੋਂ ਕਰਨ ਲਈ ਵਚਨਬੱਧ ਹਾਂ।
ਜ਼ਿਕਰਯੋਗ ਹੈ ਕਿ ਆਕਸਫੋਰਡ/ਐਸਟ੍ਰਾਜੇਨੇਕਾ ਵਲੋਂ ਬਣਾਈ ਗਈ ਕੋਰੋਨਾ ਦੀ ਕੋਵੈਕਸ ਵੈਕਸੀਨ ਨੂੰ ਭਾਰਤ, ਬ੍ਰਾਜ਼ੀਲ ਅਤੇ ਹੋਰ ਦੇਸ਼ਾਂ ਸਣੇ ਯੂਰਪੀ ਸੰਘ ਵਿਚ ਵਰਤੋਂ ਕਰਨ ਦੀ ਇਜਾਜ਼ਤ ਪਹਿਲਾਂ ਹੀ ਮਿਲ ਗਈ ਹੈ।
ਰਾਹਤ ਦੀ ਖ਼ਬਰ, ਆਸਟ੍ਰੇਲੀਆ 'ਚ ਘਟੇ ਕੋਵਿਡ-19 ਦੇ ਐਕਟਿਵ ਮਾਮਲੇ
NEXT STORY