ਅੰਮ੍ਰਿਤਸਰ/ਇਸਲਾਮਾਬਾਦ (ਕੱਕੜ)- ਪਾਕਿਸਤਾਨ ਵਿਚ ਘੱਟਗਿਣਤੀ ਹਿੰਦੂ ਭਾਈਚਾਰੇ ’ਤੇ ਅੱਤਿਆਚਾਰ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਹੁਣ ਇਕ ਹਿੰਦੂ ਮੰਦਰ ਦੀ ਜ਼ਮੀਨ ’ਤੇ ਕਬਜ਼ਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸਿੰਧ ਸੂਬੇ ਦੇ ਉਮੇਰਕੋਟ ਦੀ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਉਮੇਰਕੋਟ ਦੇ ਇਤਿਹਾਸਕ ਦਾਦਾ ਖੇਤਰਪਾਲ ਅਸਥਾਨ ਸ਼ਿਵ ਮੰਦਰ ਦੀ ਜ਼ਮੀਨ ’ਤੇ ਕਬਜ਼ਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਮੁਨਵਰ ਨਿਸਾ ਜਹਾਨੋਂ ਰੁਖ਼ਸਤ
ਇਸ ਸਬੰਧੀ ਮੰਦਰ ਕਮੇਟੀ ਦਾ ਕਹਿਣਾ ਹੈ ਕਿ ਇਹ ਜ਼ਮੀਨ ਆਜ਼ਾਦੀ ਤੋਂ ਪਹਿਲਾਂ 1913 ਤੋਂ ਦਾਦਾ ਖੇਤਰਪਾਲ ਅਸਥਾਨ ਮੰਦਰ ਦੇ ਨਾਂ ’ਤੇ ਰਜਿਸਟਰਡ ਹੈ ਅਤੇ ਇਸ ਦੇ ਬਾਵਜੂਦ ਮੰਦਰ ਦੀ ਜ਼ਮੀਨ ’ਤੇ ਜ਼ਬਰਦਸਤੀ ਕਬਜ਼ਾ ਕੀਤਾ ਗਿਆ ਹੈ। ਪ੍ਰਸ਼ਾਸਨ ਨੂੰ ਇਸ ਬਾਰੇ ਪੂਰੀ ਜਾਣਕਾਰੀ ਅਤੇ ਪੂਰੇ ਸਬੂਤ ਦਿੱਤੇ ਗਏ ਹਨ ਪਰ ਇਸ ਸਬੰਧੀ ਕੋਈ ਵੀ ਐਕਸ਼ਨ ਨਹੀਂ ਲਿਆ ਜਾ ਰਿਹਾ, ਜਿਸ ਕਾਰਨ ਉੱਥੋਂ ਦੇ ਹਿੰਦੂ ਭਾਈਚਾਰੇ ’ਚ ਰੋਸ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਵਿਆਹ 'ਚ ਜ਼ਬਰਦਸਤ ਹੰਗਾਮਾ, 400 ਪਲੇਟਾਂ ਦੀ ਕਰਵਾਈ ਸੀ ਬੁਕਿੰਗ ਪਰ ਭੁੱਖੇ ਮੁੜੇ ਬਰਾਤੀ,ਜਾਣੋ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਗਿਆਨੀਆਂ ਦਾ ਦਾਅਵਾ, 50 ਤਰ੍ਹਾਂ ਦੇ ਕੈਂਸਰ ਦੇ ਲੱਛਣਾਂ ਦਾ ਪਤਾ ਸਿਰਫ਼ ਇਕ ਟੈਸਟ 'ਚ!
NEXT STORY