ਨਿਊਯਾਰਕ (ਰਾਜ ਗੋਗਨਾ)- ਇਕ ਪਾਸੇ ਜਿੱਥੇ ਅਯੁੱਧਿਆ ਵਿਚ 22 ਜਨਵਰੀ ਨੂੰ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ। ਉੱਥੇ ਹੀ ਯੂਰਪ ਤੋਂ ਲੈ ਕੇ ਅਮਰੀਕਾ ਤੱਕ ਵੀ ਇਸ ਸਮਾਗਮ ਨੂੰ ਲੈ ਕੇ ਰਾਮ ਭਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ: ਨਿਊਜ਼ੀਲੈਂਡ ਦੀ ਸਾਬਕਾ PM ਜੈਸਿੰਡਾ ਆਰਡਰਨ ਨੇ ਕਰਾਇਆ ਵਿਆਹ
ਪੈਰਿਸ ਦੇ ਐਫਿਲ ਟਾਵਰ ਤੋਂ ਲੈ ਕੇ ਅਮਰੀਕਾ ਦੇ ਟਾਈਮਜ਼ ਸਕੁਏਅਰ ਤੱਕ, ਹਿੰਦੂ ਇਸ ਸਮਾਗਮ ਨੂੰ ਮਨਾਉਣ ਦੀਆਂ ਤਿਆਰੀਆਂ ਕਰ ਰਹੇ ਹਨ। 21 ਜਨਵਰੀ ਨੂੰ ਪੈਰਿਸ 'ਚ ਰਾਮ ਰੱਥ ਯਾਤਰਾ ਕੱਢੀ ਜਾਵੇਗੀ, ਜਿਸ 'ਚ ਪੂਰੇ ਯੂਰਪ ਤੋਂ ਲੋਕ ਸ਼ਾਮਲ ਹੋਣਗੇ। ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਅਮਰੀਕਾ ਦੇ ਰਾਜ ਵਾਸ਼ਿੰਗਟਨ, ਸ਼ਿਕਾਗੋ ਅਤੇ ਹੋਰ ਅਮਰੀਕੀ ਸ਼ਹਿਰਾਂ ਵਿੱਚ ਇੱਕ ਵਿਸ਼ਾਲ ਕਾਰ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਤੋਂ ਇਲਾਵਾ ਨਿਊਯਾਰਕ ਦੇ ਟਾਈਮਜ਼ ਸਕੁਏਅਰ ਵਿਖੇ ਪ੍ਰਾਣ ਪ੍ਰਤਿਸ਼ਠਾ ਦਾ ਸਿੱਧਾ ਪ੍ਰਸਾਰਣ ਦਿਖਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪ੍ਰਾਣ ਪ੍ਰਤਿਸ਼ਠਾ ਭਾਰਤੀ ਸਮੇਂ ਮੁਤਾਬਕ ਦੁਪਹਿਰ 12.30 ਵਜੇ ਹੋਵੇਗੀ। ਉਸ ਸਮੇਂ ਪੈਰਿਸ ਵਿੱਚ ਸਵੇਰ ਅਤੇ ਅਮਰੀਕਾ ਵਿੱਚ ਦੇਰ ਰਾਤ ਹੋਵੇਗੀ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਨਦੀ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਪਾਕਿਸਤਾਨ 'ਚ ਬ੍ਰਿਟੇਨ ਦੀ ਰਾਜਦੂਤ ਨੇ ਕੀਤਾ PoK ਦਾ ਦੌਰਾ, ਖੜਾ ਹੋਇਆ ਬਖੇੜਾ
NEXT STORY