ਬ੍ਰਸੇਲਜ਼ (ਏਜੰਸੀ)- ਯੂਕ੍ਰੇਨ ਉੱਤੇ ਹਮਲੇ ਲਈ ਰੂਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਨਵੀਆਂ ਪਾਬੰਦੀਆਂ ਤਹਿਤ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀਆਂ 2 ਬਾਲਗ ਧੀਆਂ 'ਤੇ ਵੀ ਪਾਬੰਦੀਆਂ ਲਗਾਈਆਂ ਗਈਆਂ ਹੈ। ਯੂਰਪੀ ਯੂਨੀਅਨ ਦੇ ਦੋ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: US ਕਾਂਗਰੇਸ਼ਨਲ ਕਮੇਟੀ ਨੇ ਗ੍ਰੀਨ ਕਾਰਡ ਕੈਪ ਹਟਾਉਣ ਸਬੰਧੀ ਬਿੱਲ ਨੂੰ ਦਿੱਤੀ ਮਨਜ਼ੂਰੀ, ਭਾਰਤੀਆਂ ਨੂੰ ਹੋਵੇਗਾ ਲਾਭ
ਯੂਰਪੀਅਨ ਯੂਨੀਅਨ ਨੇ ਉਨ੍ਹਾਂ ਲੋਕਾਂ ਦੀ ਅਪਡੇਟ ਕੀਤੀ ਸੂਚੀ ਤਿਆਰ ਕੀਤੀ ਹੈ, ਜਿਨ੍ਹਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇਗੀ ਅਤੇ ਉਨ੍ਹਾਂ 'ਤੇ ਯਾਤਰਾ ਪਾਬੰਦੀਆਂ ਲਗਾਈਆਂ ਜਾਣਗੀਆਂ। ਇਨ੍ਹਾਂ ਵਿਚ ਪੁਤਿਨ ਦੀ ਧੀ ਮਾਰੀਆ ਵੋਰੋਨਤਸੋਵਾ ਅਤੇ ਕੈਟਰੀਨਾ ਤਿਖੋਨੋਵਾ ਦੇ ਨਾਂ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ: ਵਿਦੇਸ਼ੀਆਂ ਨੂੰ ਕੈਨੇਡਾ ਸਰਕਾਰ ਨੇ ਦਿੱਤਾ ਵੱਡਾ ਝਟਕਾ, ਹੁਣ ਨਹੀਂ ਖ਼ਰੀਦ ਸਕਣਗੇ ਘਰ
ਯੂਰਪੀ ਯੂਨੀਅਨ ਦੇ 2 ਦੇਸ਼ਾਂ ਦੇ ਅਧਿਕਾਰੀਆਂ ਨੇ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ 'ਦਿ ਐਸੋਸੀਏਟਡ ਪ੍ਰੈਸ' ਨੂੰ ਇਹ ਜਾਣਕਾਰੀ ਦਿੱਤੀ ਹੈ। ਇਨ੍ਹਾਂ ਪਾਬੰਦੀਆਂ ਦਾ ਅਜੇ ਜਨਤਕ ਤੌਰ 'ਤੇ ਐਲਾਨ ਨਹੀਂ ਕੀਤਾ ਗਿਆ ਹੈ। ਅਮਰੀਕਾ ਨੇ ਵੀ 2 ਦਿਨ ਪਹਿਲਾਂ ਇਸੇ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਸਨ।
ਇਹ ਵੀ ਪੜ੍ਹੋ: ਐਮਰਜੈਂਸੀ ਲੈਂਡਿੰਗ ਕਰਦੇ ਹੀ 2 ਹਿੱਸਿਆਂ 'ਚ ਵੰਡਿਆ ਗਿਆ ਜਹਾਜ਼, ਵੇਖੋ ਖ਼ੌਫਨਾਕ ਵੀਡੀਓ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਪਿਊਰਟੋ ਰੀਕੋ 'ਚ ਗੰਭੀਰ ਬਿਜਲੀ ਸੰਕਟ, ਬੰਦ ਕੀਤੇ ਗਏ ਸਕੂਲ, ਦਫ਼ਤਰ
NEXT STORY