ਇੰਟਰਨੈਸ਼ਨਲ ਡੈਸਕ- ਜਦੋਂ ਇਰਾਨ-ਅਮਰੀਕਾ ਵਿਚਾਲੇ ਜੰਗ ਰੁਕੀ ਹੋਈ ਹੈ ਤਾਂ ਇਸੇ ਵਿਚਾਲੇ ਰੂਸ ਅਤੇ ਯੂਕ੍ਰੇਨ ਵਿਚਾਲੇ ਚੱਲ ਰਹੀ ਜੰਗ ਹੁਣ ਹੋਰ ਵੀ ਭਿਆਨਕ ਮੋੜ ਲੈ ਚੁੱਕੀ ਹੈ। ਰੂਸ ਨੇ ਯੂਕ੍ਰੇਨ ਦੀ ਰਾਜਧਾਨੀ ਕੀਵ ਸਥਿਤ ਰੱਖਿਆ ਬੁਨਿਆਦੀ ਢਾਂਚੇ ਅਤੇ ਡਰੋਨ ਨਿਰਮਾਣ ਕੇਂਦਰਾਂ 'ਤੇ ਵੱਡੇ ਹਮਲੇ ਕਰਨ ਦੀ ਧਮਕੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਰੂਸ ਨੇ ਕੀਵ ਵਿੱਚ ਰਹਿ ਰਹੇ ਸਾਰੇ ਵਿਦੇਸ਼ੀ ਨਾਗਰਿਕਾਂ ਅਤੇ ਡਿਪਲੋਮੈਟਾਂ ਨੂੰ ਜਿੰਨੀ ਜਲਦੀ ਹੋ ਸਕੇ ਸ਼ਹਿਰ ਛੱਡਣ ਦੀ ਅਪੀਲ ਕੀਤੀ ਹੈ।
ਰੂਸ ਦੇ ਵਿਦੇਸ਼ ਮੰਤਰਾਲੇ ਨੇ ਇਹ ਚਿਤਾਵਨੀ ਯੂਕ੍ਰੇਨ ਦੁਆਰਾ ਸਟਾਰੋਬਿਲਸਕ ਵਿੱਚ ਕੀਤੇ ਗਏ ਹੁਣ ਤੱਕ ਦੇ ਸਭ ਤੋਂ ਘਾਤਕ ਡਰੋਨ ਹਮਲੇ ਤੋਂ ਬਾਅਦ ਜਾਰੀ ਕੀਤੀ ਹੈ, ਜਿਸ ਵਿੱਚ 18 ਲੋਕਾਂ ਦੀ ਮੌਤ ਹੋ ਗਈ ਸੀ ਅਤੇ 42 ਹੋਰ ਜ਼ਖ਼ਮੀ ਹੋ ਗਏ ਸਨ। ਰੂਸ ਨੇ ਦੋਸ਼ ਲਗਾਇਆ ਹੈ ਕਿ ਯੂਕ੍ਰੇਨ ਨਾਟੋ ਦੇ ਮਾਹਿਰਾਂ ਦੀ ਮਦਦ ਨਾਲ ਇਨ੍ਹਾਂ ਡਰੋਨਾਂ ਨੂੰ ਤਿਆਰ ਕਰ ਰਿਹਾ ਹੈ ਅਤੇ ਰੂਸੀ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ।
ਇਹ ਵੀ ਪੜ੍ਹੋ- ਈਦ ਦੀਆਂ ਛੁੱਟੀਆਂ ਰੱਦ ! ਹੁਣ ਸਿਰਫ਼ ਇਸ ਦਿਨ ਹੋਵੇਗੀ Holiday, CM ਸ਼ੁਭੇਂਦੂ ਨੇ ਕੀਤਾ ਐਲਾਨ
ਰੂਸੀ ਵਿਦੇਸ਼ ਮੰਤਰਾਲੇ ਨੇ ਬਿਆਨ ਵਿੱਚ ਕਿਹਾ, "ਕੀਵ 'ਚ ਮਿਲਟਰੀ ਅਤੇ ਪ੍ਰਸ਼ਾਸਨਿਕ ਇਮਾਰਤਾਂ ਦੇ ਆਲੇ-ਦੁਆਲੇ ਰਹਿਣ ਵਾਲੇ ਸਥਾਨਕ ਲੋਕ ਉਨ੍ਹਾਂ ਇਲਾਕਿਆਂ ਤੋਂ ਦੂਰ ਰਹਿਣ। ਨਾਲ ਹੀ ਅੰਤਰਰਾਸ਼ਟਰੀ ਸੰਗਠਨਾਂ ਦੇ ਸਟਾਫ਼ ਅਤੇ ਵਿਦੇਸ਼ੀ ਦੂਤਾਵਾਸਾਂ ਦੇ ਕਰਮਚਾਰੀ ਤੁਰੰਤ ਕੀਵ ਖਾਲੀ ਕਰ ਦੇਣ।" ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੂੰ ਵੀ ਅਧਿਕਾਰਤ ਤੌਰ 'ਤੇ ਸੂਚਿਤ ਕਰ ਦਿੱਤਾ ਹੈ ਕਿ ਰੂਸੀ ਸੈਨਾ ਹੁਣ ਕੀਵ ਵਿੱਚ ਯੂਕ੍ਰੇਨੀ ਫ਼ੌਜ ਦੇ ਮੁੱਖ ਕੇਂਦਰਾਂ ਨੂੰ ਨਿਸ਼ਾਨਾ ਬਣਾਏਗੀ।
ਦੂਜੇ ਪਾਸੇ, ਰੂਸ ਦੇ ਇਸ ਹਮਲਾਵਰ ਰੁਖ਼ ਵਿਚਾਲੇ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਮੰਨਿਆ ਹੈ ਕਿ ਯੂਕ੍ਰੇਨ ਕੋਲ ਇਸ ਸਮੇਂ ਹਵਾਈ ਰੱਖਿਆ ਪ੍ਰਣਾਲੀ ਅਤੇ ਐਂਟੀ-ਬੈਲਿਸਟਿਕ ਸਮਰੱਥਾ ਦੀ ਭਾਰੀ ਕਮੀ ਹੈ। ਜ਼ੇਲੇਂਸਕੀ ਨੇ ਕਿਹਾ, "ਇਰਾਨ ਨਾਲ ਚੱਲ ਰਹੀ ਜੰਗ ਕਾਰਨ ਵਿਸ਼ਵ ਪੱਧਰ 'ਤੇ ਐਂਟੀ-ਬੈਲਿਸਟਿਕ ਮਿਜ਼ਾਈਲਾਂ ਦੀ ਸਪਲਾਈ ਘੱਟ ਗਈ ਹੈ। ਅਸੀਂ ਯੂਰਪੀ ਦੇਸ਼ਾਂ ਨਾਲ ਮਿਲ ਕੇ ਯੂਰਪੀ ਮਹਾਂਦੀਪ 'ਤੇ ਹੀ ਆਪਣੀ ਖ਼ੁਦ ਦੀ ਐਂਟੀ-ਬੈਲਿਸਟਿਕ ਪ੍ਰਣਾਲੀ ਦਾ ਉਤਪਾਦਨ ਤੇਜ਼ ਕਰਨ ਲਈ ਕੰਮ ਕਰ ਰਹੇ ਹਾਂ ਅਤੇ ਅਮਰੀਕਾ ਤੋਂ ਵੀ ਲਗਾਤਾਰ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ।" ਜ਼ਿਕਰਯੋਗ ਹੈ ਕਿ ਰੂਸ ਦੁਆਰਾ ਯੂਕ੍ਰੇਨ 'ਤੇ ਕੀਤੇ ਗਏ ਪੂਰਨ ਹਮਲੇ ਨੂੰ ਚਾਰ ਸਾਲ ਪੂਰੇ ਹੋ ਚੁੱਕੇ ਹਨ ਅਤੇ ਰੂਸ ਦੀ ਇਸ ਚਿਤਾਵਨੀ ਤੋਂ ਬਾਅਦ ਕੀਵ 'ਤੇ ਵੱਡੇ ਹਵਾਈ ਹਮਲਿਆਂ ਦਾ ਖ਼ਤਰਾ ਮੰਡਰਾ ਰਿਹਾ ਹੈ।
ਇਹ ਵੀ ਪੜ੍ਹੋ- ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਭਾਰਤੀਆਂ ਲਈ Good News ! ਫ੍ਰੀ On Arrival Visa ਦੇ ਰਿਹੈ ਇਹ ਦੇਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਆਸਟ੍ਰੇਲੀਆ 'ਚ ਰਹਿਣ ਵਾਲੇ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! ਮੁਫ਼ਤ ਮਿਲੇਗੀ ਬਿਜਲੀ
NEXT STORY