ਮਿਲਾਨ (ਸਾਬੀ ਚੀਨੀਆ) ਬ੍ਰਹਮ ਗਿਆਨੀ, ਵਿੱਦਿਆ ਦੇ ਦਾਨੀ ਅਤੇ ਮਹਾਨ ਤਪੱਸਵੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਨੂੰ ਸਮਰਪਿਤ ਤਿੰਨ ਰੋਜਾ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਇਟਲੀ ਦੇ ਜ਼ਿਲ੍ਹਾ ਬਰੇਸ਼ੀਆ ਦੇ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ (ਬਰੇਸ਼ੀਆ) ਵਿਖੇ ਕਰਵਾਇਆ ਗਿਆ। ਇਸ ਮੌਕੇ ਇਲਾਕੇ ਦੀਆ ਸੰਗਤਾਂ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ।


ਸ਼ੁੱਕਰਵਾਰ ਨੂੰ ਆਰੰਭ ਹੋਏ ਸ੍ਰੀ ਆਖੰਡ ਸਾਹਿਬ ਦੇ ਪਾਠ ਦੇ ਐਤਵਾਰ ਸਵੇਰ ਨੂੰ ਪਾਏ ਗਏ। ਇਸ ਮੌਕੇ ਸਜਾਏ ਦੀਵਾਨਾਂ ਵਿੱਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਾਹਿਬ ਭਾਈ ਬਖਸ਼ੀਸ਼ ਸਿੰਘ ਜੰਮੂ ਵਾਲਿਆਂ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਢਾਡੀ ਜੱਥੇ ਗਿਆਨੀ ਸੁੱਖਨਿਰੰਜਣ ਸਿੰਘ ਜੀ ਸੁੰਮਣ ਅਤੇ ਸਾਥੀਆਂ ਨੇ ਸੰਗਤਾਂ ਨੂੰ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆ ਦੀ ਜੀਵਨੀ 'ਤੇ ਚਾਨਣਾ ਪਾਉਂਦੇ ਹੋਏ ਬਾਣੀ ਅਤੇ ਬਾਣੇ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ।

ਬਰਸੀ ਸਮਾਗਮ 'ਤੇ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੇ ਵੀ ਸ਼ਮੂਲੀਅਤ ਕੀਤੀ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਸੰਤ ਬਾਬਾ ਪ੍ਰੇਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਬੱਚਿਆ ਨੂੰ ਗੁਰਬਾਣੀ ਨਾਲ ਜੋੜ ਕੇ ਗੁਰੂ ਵਾਲੇ ਬਣਾਈਏ ਅਤੇ ਇਤਿਹਾਸ ਤੋਂ ਜਾਣੂੰ ਕਰਵਾਈਏ। ਉਹਨਾਂ ਕਿਹਾ ਕਿ ਅੱਜ ਸੰਤਾਂ ਦੁਆਰਾ ਦਰਸਾਏ ਰਸਤੇ 'ਤੇ ਚੱਲਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਅਤੇ ਸਟਾਲ ਲਗਾਏ ਗਏ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਆਈਆ ਸੰਗਤਾਂ ਨੂੰ ਜੀ ਆਇਆ ਆਖਦਿਆਂ ਜੱਥਿਆ, ਗ੍ਰੰਥੀ ਸਾਹਿਬਾਨ ਅਤੇ ਅਹਿਮ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ।ਇਸ ਮੌਕੇ ਗੁਰਦੁਆਰਾ ਸਾਹਿਬ ਬੋਰਗੋ ਸੰਨਯਾਕਮੋ ਦੀ ਸਮੁੱਚੀ ਕਮੇਟੀ ਜਿਨ੍ਹਾ ਵਿਚ ਮੁੱਖ ਸੇਵਾਦਾਰ ਨਿਰਮਲ ਸਿੰਘ, ਗੁਰਮੁੱਖ ਸਿੰਘ, ਭੁੱਲਾ ਸਿੰਘ, ਸਤਪਾਲ ਸਿੰਘ ਜੱਸ,ਬਿੱਲਾ ਬੋਰਗੋ,ਕੁਲਦੀਪ ਸਿੰਘ,ਸੁਖਵਿੰਦਰ ਸਿੰਘ,ਲਖਵੀਰ ਸਿੰਘ, ਧਿਆਨ ਸਿੰਘ, ਵਿੱਕੀ ਅਤੇ ਕੁਲਵੰਤ ਸਿੰਘ ਆਦਿ ਨੇ ਵਿਸ਼ੇਸ਼ ਭੂਮਿਕਾ ਨਿਭਾਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਜ਼ਰਾਈਲੀ ਹਮਲਿਆਂ 'ਚ ਇਰਾਨ ਦੇ 2 ਜਵਾਨਾਂ ਦੀ ਮੌਤ ! ਮੀਡੀਆ ਨੇ ਕੀਤੀ ਪੁਸ਼ਟੀ
NEXT STORY