ਬਰੇਸ਼ੀਆ (ਕੈਂਥ) ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਸਿੱਖ ਸੈਂਟਰ ਕਸਤੇਨੇਦਲੋ ਵਿਖੇ ਮਹਾਨ ਤਪੱਸਵੀ ਅਤੇ ਵਿੱਦਿਆ ਦੇ ਬਾਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਸਲਾਨਾ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਧਾਰਮਿਕ ਸਮਾਗਮ ਬੜੀ ਸ਼ਰਧਾ-ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿੱਚ ਇਲਾਕੇ ਭਰ ਤੋਂ ਸੰਗਤਾਂ ਨੇ ਹਾਜ਼ਰੀ ਭਰੀ।
ਐਤਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਤਾਰ ਸਿੰਘ ਅਤੇ ਸਾਥੀਆ ਨੇ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਨਿਹਾਲ ਕੀਤਾ।ਉਪਰੰਤ ਇਟਲੀ ਦੇ ਪ੍ਰਸਿੱਧ ਢਾਡੀ ਭਾਈ ਸੁਖਜਿੰਦਰ ਸਿੰਘ ਨੂਰ ਅਤੇ ਸਾਥੀਆਂ ਦੁਆਰਾ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਜੀ ਜੀਵਨ ਫਲਸਫ਼ੇ ਤੋਂ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਉਹਨਾਂ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਗਤਾਂ ਲਈ ਕਈ ਤਰਾਂ ਦੇ ਸਟਾਲ ਵੀ ਲਗਾਏ। ਨੇੜਲੇ ਸਮੂਹ ਗੁਰਦੁਆਰਾ ਸਾਹਿਬ ਤੋ ਪ੍ਰਬੰਧਕ ਕਮੇਟੀਆਂ ਨੇ ਪਹੁੰਚ ਕਰਕੇ ਹਾਜ਼ਰੀਆਂ ਭਰੀਆਂ।

ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵੱਖ ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆ ਅਤੇ ਸਮਾਗਮ ਲਈ ਸੇਵਾਵਾਂ ਨਿਭਾਉਣ ਵਾਲੇ ਪਰਿਵਾਰਾਂ ਨੂੰ ਸਿਰੋਪਾੳ ਦੇ ਨਾਲ ਸਨਮਾਨਿਤ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਸਮੁਚੱੀਆਂ ਸੰਗਤਾਂ ਦਾ ਸਮਾਗਮ ਵਿੱਚ ਸ਼ਮੂਲੀਅਤ ਕਰਨ ਤੇ ਧੰਨਵਾਦ ਕੀਤਾ। ਉਹਨਾਂ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਨੂੰ ਸ਼ਰਧਾ ਦੇ ਫੁੱਲ ਕਰਦਿਆਂ ਕਿਹਾ ਕਿ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਨੇ ਵਿੱਦਿਆ ਦੇ ਖ਼ੇਤਰ ਅਤੇ ਸਮਾਜ ਦੇ ਖ਼ੇਤਰ ਵਿਚ ਜਿੱਥੇ ਯੋਗਦਾਨ ਪਾਇਆ, ਉੱਥੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ। ਸਾਨੂੰ ਸੰਤ ਮਹਾਂਪੁਰਖਾਂ ਦੁਆਰਾ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ।
ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਲਾਲ ਸਿੰਘ ਜੀ ਸੁਰਤਾਪੁਰ, ਭਾਈ ਅਮਰੀਕ ਸਿੰਘ ਜੀ ਬੂਰੇ ਜੱਟਾਂ, ਹਰਦੇਵ ਸਿੰਘ ਗਰੇਵਾਲ, ਜਗਜੀਤ ਸਿੰਘ ਧਾਲੀਵਾਲ, ਦੇਵ ਸਿੰਘ ਰਹੀਮਪੁਰ, ਜਸਵੀਰ ਸਿੰਘ ਗੇਦੀ, ਰਮਿੰਦਰ ਸਿੰਘ ਰੋਮੀ, ਸੰਤੋਖ਼ ਸਿੰਘ ਲਾਬੜਾ, ਭੁਪਿੰਦਰ ਸਿੰਘ ਮੁਲਤਾਨੀ, ਜਰਨੈਲ ਸਿੰਘ, ਦਲਜੀਤ ਸਿੰਘ, ਜਗਦੀਸ਼ ਲਾਲ, ਪਰਮਜੀਤ ਸਿੰਘ, ਰਣਜੀਤ ਸਿੰਘ, ਮਨਜੀਤ ਸਿੰਘ ਅਤੇ ਪ੍ਰਿਤਪਾਲ ਸਿੰਘ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਡਰੱਗ ਮਾਮਲੇ ਚ UK 'ਚ ਪੰਜਾਬੀ ਮੂਲ ਦੇ ਜੱਜ ਸਮੇਤ 3 ਲੋਕਾਂ ਨੂੰ ਸਜ਼ਾ
NEXT STORY