ਮਿਲਾਨ ਇਟਲੀ (ਸਾਬੀ ਚੀਨੀਆ) - ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਮੌਕੇ ਇਟਲੀ ਦੀ ਰਾਜਧਾਨੀ ਰੋਮ 'ਚ ਸਾਂਝੀਵਾਲਤਾ ਦਾ ਉਪਦੇਸ਼ ਦਿੰਦਿਆਂ ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਲਵੀਨੀਓ ਦੀ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ 350ਵੇਂ ਸ਼ਤਾਬਦੀ ਸਮਾਗਮਾਂ ਮੌਕੇ ਤਿੰਨ ਰੋਜਾ ਸਮਾਗਮਾਂ ਦਾ ਆਯੋਜਨ ਕੀਤਾ ਗਿਆ।

ਆਰੰਭ ਸ੍ਰੀ ਆਖੰਡ ਪਾਠ ਦੇ ਭੋਗ ਉਪਰੰਤ ਸਜਾਏ ਖੁੱਲੇ ਦੀਵਾਨਾਂ ਵਿਚ ਪੰਥ ਪ੍ਰਸਿੱਧ ਢਾਡੀ ਭਾਈ ਸਤਪਾਲ ਸਿੰਘ ਗਰਚਾ ਅਤੇ ਉਨਾਂ ਦੇ ਸਾਥੀਆਂ ਵੱਲੋਂ ਆਈਆਂ ਸੰਗਤਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਸ਼ਹਾਦਤਾਂ ਭਰਿਆ ਗੌਰਵਮਈ ਇਤਿਹਾਸ ਸ਼ਰਵਣ ਕਰਵਾਇਆ ਗਿਆ। ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਜਥਿਆਂ ਅਤੇ ਸੇਵਾਦਾਰਾਂ ਦਾ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨ ਕੀਤਾ ਗਿਆ।

ਪਾਕਿ 'ਚ ਧਰਮ ਤਬਦੀਲ ਕਰ ਨਿਕਾਹ ਕਰਵਾਉਣ ਵਾਲੀ ਸਰਬਜੀਤ ਦੀ ਵਧੀਆ ਮੁਸ਼ਕਲਾਂ
NEXT STORY