ਇੰਟਰਨੈਸ਼ਨਲ ਡੈਸਕ- ਬ੍ਰਿਟੇਨ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਰਿਪਬਲਿਕਨ ਅਤੇ ਕੰਜ਼ਰਵੇਟਿਵ ਪਾਰਟੀ ਦੀ ਸਾਬਕਾ ਸੀਨੀਅਰ ਬ੍ਰਿਟਿਸ਼ ਸੰਸਦ ਮੈਂਬਰ ਅਤੇ ਮਸ਼ਹੂਰ ਟੀ.ਵੀ. ਸ਼ਖਸੀਅਤ ਐਨ ਵਿਡੇਕੋਂਬੇ ਦੀ ਭੇਤਭਰੇ ਹਾਲਤ 'ਚ ਘਰੋਂ ਲਾਸ਼ ਬਰਾਮਦ ਹੋਈ ਹੈ। ਪੁਲਸ ਨੇ ਇਸ ਮਾਮਲੇ ਨੂੰ ਸ਼ੱਕੀ ਮੰਨਦੇ ਹੋਏ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਸ ਅਧਿਕਾਰੀਆਂ ਮੁਤਾਬਕ, ਐਨ ਵਿਡੇਕੋਂਬੇ ਦੀ ਲਾਸ਼ ਡੇਵੋਨ ਸਥਿਤ ਉਨ੍ਹਾਂ ਦੇ ਘਰ ਤੋਂ ਬਰਾਮਦ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਸ ਤੇ ਐਮਰਜੈਂਸੀ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ, ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਸਥਾਨਕ ਡੇਵੋਨ ਅਤੇ ਕੌਰਨਵਾਲ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਐਨ ਦੇ ਸਰੀਰ ਦੇ ਕਈ ਹਿੱਸਿਆਂ 'ਤੇ ਸੱਟਾਂ ਤੇ ਜ਼ਖ਼ਮਾਂ ਦੇ ਨਿਸ਼ਾਨ ਵੀ ਮਿਲੇ ਹਨ, ਜਿਸ ਮਗਰੋਂ ਪੁਲਸ ਨੇ ਮੌਤ ਨੂੰ ਸ਼ੱਕੀ ਮੰਨਦੇ ਹੋਏ ਮਾਮਲੇ ਦੀ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਇੱਕ 50 ਸਾਲਾ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਹੁਣ ਨਹੀਂ ਮਾਰਨੇ ਪੈਣਗੇ ਅੰਬੈਸੀਆਂ ਦੇ ਗੇੜੇ ! ਸਿਰਫ਼ 48 ਘੰਟੇ 'ਚ ਮਿਲੇਗਾ ਵੀਜ਼ਾ, ਜਾਣੋ ਸਾਊਦੀ ਦਾ ਪੂਰਾ ਪਲਾਨ
ਜ਼ਿਕਰਯੋਗ ਹੈ ਕਿ ਐਨ ਵਿਡੇਕੋਂਬੇ ਬ੍ਰਿਟਿਸ਼ ਰਾਜਨੀਤੀ 'ਚ ਇੱਕ ਬੇਹੱਦ ਮਸ਼ਹੂਰ ਅਤੇ ਪ੍ਰਭਾਵਸ਼ਾਲੀ ਨਾਂ ਸੀ। ਉਹ 1987 ਤੋਂ 2010 ਤੱਕ ਮੇਡਸਟੋਨ ਤੋਂ ਕੰਜ਼ਰਵੇਟਿਵ ਪਾਰਟੀ ਦੀ ਸੰਸਦ ਮੈਂਬਰ ਰਹੀ ਅਤੇ ਜੌਨ ਮੇਜਰ ਦੀ ਸਰਕਾਰ 'ਚ ਮੰਤਰੀ ਵੀ ਬਣੇ। ਇਸ ਤੋਂ ਬਾਅਦ ਉਹ 'ਬ੍ਰੈਗਜ਼ਿਟ ਪਾਰਟੀ' ਵੱਲੋਂ ਯੂਰਪੀਅਨ ਪਾਰਲੀਮੈਂਟ ਦੀ ਮੈਂਬਰ ਵੀ ਰਹੀ।
ਉਨ੍ਹਾਂ ਦੀ ਅਚਾਨਕ ਹੋਈ ਇਸ ਸ਼ੱਕੀ ਮੌਤ ਕਾਰਨ ਬ੍ਰਿਟੇਨ ਦੇ ਸਿਆਸੀ ਗਲਿਆਰਿਆਂ 'ਚ ਸੋਗ ਦੀ ਲਹਿਰ ਹੈ ਅਤੇ ਕਈ ਸੀਨੀਅਰ ਆਗੂਆਂ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਅਤੇ ਹੈਰਾਨੀ ਦਾ ਪ੍ਰਗਟਾਵਾ ਕੀਤਾ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਹਿਰਾਸਤ 'ਚ ਲਏ ਗਏ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਈਰਾਨ ਨੇ ਜਾਰਡਨ ਦੇ ਅਮਰੀਕੀ ਏਅਰਬੇਸ 'ਤੇ ਦਾਗੀਆਂ ਮਿਜ਼ਾਈਲਾਂ, US ਕਮਾਂਡ ਸੈਂਟਰ ਤੇ MQ-9 ਡਰੋਨ ਹੈਂਗਰ ਤਬਾਹ
NEXT STORY