ਕੋਲੰਬੋ (ਏਜੰਸੀ)- ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੇ ਪੁੱਤਰ ਯੋਸ਼ਿਤਾ ਰਾਜਪਕਸ਼ੇ ਨੂੰ ਪੁਲਸ ਨੇ ਸ਼ਨੀਵਾਰ ਨੂੰ ਜਾਇਦਾਦ ਖਰੀਦ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ। ਜਲ ਸੈਨਾ ਦੇ ਸਾਬਕਾ ਅਧਿਕਾਰੀ ਯੋਸ਼ੀਤਾ ਨੂੰ ਉਸਦੇ ਜੱਦੀ ਸ਼ਹਿਰ ਬੇਲੀਆਟਾ ਤੋਂ ਗ੍ਰਿਫਤਾਰ ਕੀਤਾ ਗਿਆ। ਇਹ ਗ੍ਰਿਫ਼ਤਾਰੀ 2015 ਤੋਂ ਪਹਿਲਾਂ ਉਸ ਦੇ ਪਿਤਾ ਦੇ ਰਾਸ਼ਟਰਪਤੀ ਰਹਿਣ ਦੌਰਾਨ ਜਾਇਦਾਦ ਦੀ ਖਰੀਦ ਵਿੱਚ ਕਥਿਤ ਦੁਰਵਿਵਹਾਰ ਦੀ ਜਾਂਚ ਤੋਂ ਬਾਅਦ ਹੋਈ ਹੈ। ਯੋਸ਼ਿਤਾ ਮਹਿੰਦਾ ਰਾਜਪਕਸ਼ੇ ਦੇ 3 ਪੁੱਤਰਾਂ ਵਿੱਚੋਂ ਦੂਜੇ ਨੰਬਰ 'ਤੇ ਹੈ।
ਯੋਸ਼ਿਤਾ ਦੇ ਚਾਚਾ ਅਤੇ ਸਾਬਕਾ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਤੋਂ ਵੀ ਪਿਛਲੇ ਹਫ਼ਤੇ ਪੁਲਸ ਨੇ ਇਸੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਸੀ। ਇਹ ਗ੍ਰਿਫ਼ਤਾਰੀ ਅਜਿਹੇ ਸਮੇਂ ਵਿਚ ਹੋਈ ਹੈ, ਜਦੋਂ ਮਹਿੰਦਾ ਰਾਜਪਕਸ਼ੇ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਮੌਲਿਕ ਅਧਿਕਾਰ ਸਬੰਧੀ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦੀ ਸੁਰੱਖਿਆ ਬਹਾਲ ਕਰਨ ਲਈ ਅਦਾਲਤ ਦੇ ਦਖਲ ਦੀ ਮੰਗ ਕੀਤੀ ਗਈ ਹੈ। ਸਰਕਾਰ ਨੇ ਪਿਛਲੇ ਮਹੀਨੇ ਉਨ੍ਹਾਂ ਦੀ ਸੁਰੱਖਿਆ ਵਿੱਚ ਕਾਫ਼ੀ ਕਮੀ ਕਰ ਦਿੱਤੀ ਸੀ।
ਭਾਰਤੀ ਮੂਲ ਦੇ ਦੱਖਣੀ ਅਫਰੀਕੀ ਫਿਲਮ ਨਿਰਮਾਤਾ ਅਨੰਤ ਸਿੰਘ GACC ’ਚ ਨਿਯੁਕਤ
NEXT STORY