ਇਸਲਾਮਾਬਾਦ - ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ’ਚ ਇਕ ਪੁਲਸ ਸਟੇਸ਼ਨ ਦੇ ਅੰਦਰ ਇਕ ਧਮਾਕੇ ’ਚ 8 ਲੋਕ ਜ਼ਖਮੀ ਹੋ ਗਏ, ਇਸ ਦੀ ਸੂਚਨਾ ਬਚਾਅ ਕਰਮਚਾਰੀਆਂ ਨੇ ਦਿੱਤੀ। ਸਰਕਾਰੀ ਬਚਾਅ ਸੰਗਠਨ ਰੈਸਕਿਊ 1122 ਦੇ ਬੁਲਾਰੇ ਬਿਲਾਲ ਫੈਜ਼ੀ ਨੇ ਇਕ ਨਿਊਜ਼ ਏਜੰਸੀ ਨੂੰ ਦੱਸਿਆ ਕਿ ਇਹ ਹਾਦਸਾ ਸੂਬੇ ਦੇ ਸਵਾਬੀ ਜ਼ਿਲੇ 'ਚ ਵਾਪਰਿਆ, ਜਿੱਥੇ ਧਮਾਕੇ ਤੋਂ ਪਹਿਲਾਂ ਅੱਗ ਲੱਗ ਗਈ, ਜਿਸ ਨਾਲ ਪੁਲਸ ਸਟੇਸ਼ਨ ਦੇ ਇਕ ਕਮਰੇ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਿਆ ਅਤੇ ਉਹ ਮਲਬੇ 'ਚ ਆ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਕਿਹਾ ਕਿ ਅੱਗ ਇਕ ਕਮਰੇ ਦੇ ਅੰਦਰ ਲੱਗੀ ਜਿੱਥੇ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ ਅੱਤਵਾਦੀਆਂ ਤੋਂ ਬਰਾਮਦ ਕੀਤੇ ਗਏ ਵਿਸਫੋਟਕ ਸਮੱਗਰੀ ਨੂੰ ਰੱਖਿਆ ਗਿਆ ਸੀ। ਇਸ ਦੌਰਾਨ ਫੈਜ਼ੀ ਨੇ ਕਿਹਾ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ, ਜਿਸ ਕਾਰਨ ਧਮਾਕਾ ਹੋਇਆ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਅਹਿਮ ਖ਼ਬਰ-MPox ਦੇ ਕੇਸਾਂ ’ਚ ਗਿਣਤੀ ’ਚ ਹੋਇਆ ਵਾਧਾ
ਪੜ੍ਹੋ ਇਹ ਅਹਿਮ ਖ਼ਬਰ-ਲਿਬਨਾਨ ’ਚ ਦਹਿਸ਼ਤ : ਮੋਬਾਇਲ ਫਟ ਨਾ ਜਾਵੇ, ਇਸ ਡਰ ਤੋਂ ਬੈਟਰੀ ਕੱਢ ਰਹੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਟਲੀ ਸਣੇ 5 ਦੇਸ਼ ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ ਸਖ਼ਤ, 2 ਲੱਖ ਕੀਤੇ ਜਾਣਗੇ ਡਿਪੋਰਟ
NEXT STORY