ਵਿਸਕਾਨਸਿਨ— ਅਮਰੀਕਾ ਦੇ ਵਿਸਕਾਨਸਿਨ 'ਚ ਇਕ ਤੇਲ ਰਿਫਾਇਨਰੀ 'ਚ ਧਮਾਕਾ ਹੋਣ ਦੀ ਖਬਰ ਮਿਲੀ ਹੈ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਧਮਾਕੇ ਕਾਰਨ ਅਜੇ ਤੱਕ 20 ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਹੈ ਅਤੇ 6 ਲੋਕਾਂ ਨੂੰ ਨੇੜੇ ਦੇ ਇਕ ਹਸਪਤਾਲ 'ਚ ਦਾਖਲ ਕਰਾਇਆ ਗਿਆ। ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਬਣਿਆ ਹੋਇਆ ਹੈ। ਪੁਲਸ ਦੇ ਸੀਨੀਅਰ ਅਧਿਕਾਰੀ ਨੇ ਧਮਾਕੇ ਤੋਂ ਬਾਅਦ ਆਮ ਲੋਕਾਂ ਨੂੰ ਘਟਨਾ ਵਾਲੀ ਥਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।

ਇਹ ਧਮਾਕਾ ਹਸਕੀ ਐਨਰਜੀ ਆਇਲ ਰਿਫਾਇਨਰੀ 'ਚ ਹੋਇਆ ਹੈ। ਜਾਣਕਾਰੀ ਮੁਤਾਬਕ ਕਈ ਵਰਕਰਾਂ ਨੂੰ ਇਮਾਰਤ 'ਚੋਂ ਕੱਢਿਆ ਜਾ ਚੁੱਕਿਆ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਇਹ ਧਮਾਕਾ ਬਹੁਤ ਜ਼ਬਰਦਸਤ ਸੀ। ਇਸ ਧਮਾਕੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਵਿਸਕਾਨਸਿਨ 'ਚ ਇਹ ਇਕੋ-ਇਕ ਰਿਫਾਇਨਰੀ ਹੈ ਤੇ ਇਸ 'ਚ 180 ਲੋਕ ਕੰਮ ਕਰਦੇ ਸਨ।

ਜਾਣਕਾਰੀ ਮੁਤਾਬਕ ਇਹ ਧਮਾਕਾ ਸਵੇਰੇ 10 ਵਜੇ ਤੋਂ ਕੁਝ ਦੇਰ ਬਾਅਦ ਹੋਇਆ ਸੀ। ਧਮਾਕੇ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਤੇ ਰਾਹਤ ਏਜੰਸੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਡਰੱਗ ਦੀ ਤਸੱਕਰੀ ਕਰਨ ਦੇ ਦੋਸ਼ 'ਚ 7 ਭਾਰਤੀ ਗ੍ਰਿਫਤਾਰ
NEXT STORY