ਇਸਲਾਮਾਬਾਦ — ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ 'ਚ ਇਕ ਬੰਬ ਧਮਾਕੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਾਰੀ ਪੈਟਰੋਲੀਅਮ ਕੰਪਨੀ ਦੀ ਟੀਮ ਹਰਨਈ ਜ਼ਿਲ੍ਹੇ ਦੇ ਇਲਾਕੇ ਵਿੱਚ ਗੈਸ ਦੀ ਖੋਜ ਲਈ ਸਰਵੇਖਣ ਕਰ ਰਹੀ ਸੀ ਜਦੋਂ ਆਈਈਡੀ ਧਮਾਕਾ ਹੋਇਆ।
ਇਹ ਵੀ ਪੜ੍ਹੋ- BJP ਨੇ ਗੁਰਦਾਸਪੁਰ ਤੋਂ ਅਦਾਕਾਰ ਸੰਨੀ ਦਿਓਲ ਨੂੰ ਨਹੀਂ ਦਿੱਤੀ ਟਿਕਟ, ਜਾਣੋ ਵਜ੍ਹਾ
ਹਰਨਾਈ ਦੇ ਡਿਪਟੀ ਕਮਿਸ਼ਨਰ ਜਾਵੇਦ ਡੋਮਕੀ ਨੇ ਧਮਾਕੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਕਿਸੇ ਨੇ ਨਹੀਂ ਲਈ ਹੈ, ਪਰ ਬਲੋਚ ਕੱਟੜਪੰਥੀਆਂ ਨੇ ਸੂਬੇ ਵਿੱਚ ਚੱਲ ਰਹੇ ਨਸਲੀ ਸੰਘਰਸ਼ ਕਾਰਨ ਅਕਸਰ ਸਰਕਾਰੀ ਸਹੂਲਤਾਂ ਨੂੰ ਨਿਸ਼ਾਨਾ ਬਣਾਇਆ ਹੈ। ਬਲੋਚ ਖਾੜਕੂ ਸੰਘੀ ਸਰਕਾਰ 'ਤੇ ਸੂਬੇ ਦੇ ਖਣਿਜ ਪਦਾਰਥਾਂ ਦਾ ਸ਼ੋਸ਼ਣ ਕਰਨ ਦਾ ਦੋਸ਼ ਲਗਾਉਂਦੇ ਹਨ। ਬਲੋਚਿਸਤਾਨ ਦੇ ਮੁੱਖ ਮੰਤਰੀ ਸਰਫਰਾਜ਼ ਬੁਗਤੀ ਨੇ ਹਮਲੇ ਦੀ ਨਿੰਦਾ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਹਰ ਤਰ੍ਹਾਂ ਦੀ ਲੋੜੀਂਦੀ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰਤੀ ਸਮੁੰਦਰੀ ਫੌਜ ਨੇ ਅਗਵਾ ਕੀਤੇ ਈਰਾਨੀ ਜਹਾਜ਼ ਤੇ 23 ਪਾਕਿਸਤਾਨੀ ਨਾਗਰਿਕਾਂ ਨੂੰ ਬਚਾਇਆ
NEXT STORY