ਅਬੂਜਾ — ਨਾਈਜੀਰੀਆ ਦੇ ਕਾਨੋ ਸੂਬੇ 'ਚ ਬੁੱਧਵਾਰ ਸਵੇਰੇ ਇਕ ਮਸਜਿਦ 'ਤੇ ਇਕ ਵਿਅਕਤੀ ਵਲੋਂ ਕੀਤੇ ਗਏ ਹਮਲੇ ਦੇ ਨਤੀਜੇ ਵਜੋਂ ਚਾਰ ਬੱਚਿਆਂ ਸਮੇਤ ਘੱਟੋ-ਘੱਟ 24 ਨਮਾਜ਼ੀ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਬੁਲਾਰੇ ਅਬਦੁੱਲਾਹੀ ਹਾਰੁਨਾ ਨੇ ਇਕ ਬਿਆਨ 'ਚ ਕਿਹਾ ਕਿ ਇਲਾਕੇ ਦੇ ਰਹਿਣ ਵਾਲੇ 38 ਸਾਲਾ ਸ਼ੱਕੀ ਨੇ ਕਾਨੋ ਦੇ ਦੂਰ-ਦੁਰਾਡੇ ਗਦਾਨ ਪਿੰਡ 'ਚ ਮਸਜਿਦ 'ਤੇ ਹਮਲੇ ਦੀ ਗੱਲ ਕਬੂਲ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਸ਼ੱਕੀ ਵਿਅਕਤੀ ਨੇ ਲੰਮੇ ਸਮੇਂ ਤੋਂ ਚੱਲ ਰਹੇ ਪਰਿਵਾਰਕ ਮਤਭੇਦਾਂ ਕਾਰਨ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਹਾਰੁਨਾ ਨੇ ਕਿਹਾ ਕਿ ਸ਼ੁਰੂਆਤੀ ਫੋਰੈਂਸਿਕ ਜਾਂਚ ਤੋਂ ਪਤਾ ਲੱਗਾ ਹੈ ਕਿ ਧਮਾਕਾ ਗੈਸ ਲੀਕ ਹੋਣ ਕਾਰਨ ਹੋਇਆ ਹੋ ਸਕਦਾ ਹੈ ਪਰ ਜਾਂਚ ਅਜੇ ਜਾਰੀ ਹੈ। ਪੁਲਸ ਨੇ ਇਲਾਕੇ ਨੂੰ ਘੇਰ ਲਿਆ ਅਤੇ ਜ਼ਖਮੀਆਂ ਨੂੰ ਤੁਰੰਤ ਰਾਜਧਾਨੀ ਦੇ ਇਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
‘ਦਿ ਡੇਲੀ ਟਰੱਸਟ’ ਅਖਬਾਰ ਦੀ ਖਬਰ ਮੁਤਾਬਕ ਨਮਾਜ਼ੀ ਮਸਜਿਦ ਦੇ ਅੰਦਰ ਬੰਦ ਸਨ, ਜਿਸ ਕਾਰਨ ਧਮਾਕੇ ਕਾਰਨ ਉਨ੍ਹਾਂ ਦਾ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ। ਖਬਰਾਂ ਮੁਤਾਬਕ ਸ਼ੱਕੀ ਵਿਅਕਤੀ ਨੇ ਪਿਛਲੇ ਦਿਨੀਂ ਪਰਿਵਾਰਕ ਝਗੜੇ ਕਾਰਨ ਇਲਾਕੇ ਦੇ ਕੁਝ ਲੋਕਾਂ 'ਤੇ ਹਮਲਾ ਕੀਤਾ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
19 ਕਰੋੜ ਪੌਂਡ ਭ੍ਰਿਸ਼ਟਾਚਾਰ ਮਾਮਲੇ 'ਚ ਇਮਰਾਨ ਖ਼ਾਨ ਨੂੰ ਮਿਲੀ ਜ਼ਮਾਨਤ
NEXT STORY