ਰੋਮ (ਇਟਲੀ) ਟੇਕ ਚੰਦ ਜਗਤਪੁਰ- ਇਟਲੀ ਵਿੱਚ ਪਿਛਲੇ ਦੋ ਦਹਾਕਿਆਂ ਤੋਂ ਪ੍ਰਿੰਟ ਅਤੇ ਇਲੈਕਟਰੋਨਿਕ ਮੀਡੀਆ ਰਾਹੀਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪ੍ਰਸਿੱਧ ਪੱਤਰਕਾਰ ਦਲਵੀਰ ਸਿੰਘ ਕੈਂਥ ਦੇ ਪਿਤਾ ਸ੍ਰੀ ਹਰਭਜਨ ਦਾਸ ਕੈਂਥ ਜੋ ਬੀਤੇ ਦਿਨੀ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਇਸ ਅਕਾਲ ਚਲਾਣੇ 'ਤੇ ਸਮਾਜ ਦੇ ਹਰ ਪਹਿਲੀ ਤੋਂ ਸੇਵਾ ਹਿੱਤ ਸਮਰਪਿਤ ਬਾਬਾ ਰਾਮ ਚੰਦ ਯਾਦਗਾਰੀ ਟਰੱਸਟ ਯੂਰਪ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਹੁਣ ਗਾਜ਼ਾ 'ਚ ਜੰਗਬੰਦੀ ਕਰਾਉਣਗੇ Trump!
ਇਸ ਮੌਕੇ 'ਤੇ ਟਰੱਸਟ ਦੇ ਅਹੁਦੇਦਾਰਾਂ ਨੇ ਕਿਹਾ ਕਿ ਸਤਿਕਾਰਯੋਗ ਸਵਰਗੀ ਹਰਭਜਨ ਦਾਸ ਕੈਂਥ ਜੋ ਪੰਜਾਬ ਰਾਜ ਬਿਜਲੀ ਬੋਰਡ ਵਿੱਚ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਂਦੇ ਰਹੇ ਸਨ। ਇਲਾਕੇ ਵਿੱਚ ਵੀ ਉਨਾਂ ਦਾ ਸਮਾਜਿਕ ਕੰਮਾਂ ਵਿਚ ਵਿਸੇਸ਼ ਯੋਗਦਾਨ ਰਿਹਾ। ਉਨਾਂ ਦੇ ਇਸ ਸੰਸਾਰ ਤੋਂ ਤੁਰ ਜਾਣ ਨਾਲ ਜਿੱਥੇ ਕੈਂਥ ਪਰਿਵਾਰ ਨੂੰ ਅਸਿਹ ਸਦਮਾ ਪਹੁੰਚਿਆ ਹੈ, ਉੱਥੇ ਹੀ ਪਰਿਵਾਰ ਨੂੰ ਉਹਨਾਂ ਦੀ ਘਾਟ ਹਮੇਸ਼ਾ ਰੜਕਦੀ ਰਹੇਗੀ। ਉਨ੍ਹਾਂ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਸਿੰਗਾਪੁਰ ਨੇ ਇਜ਼ਰਾਈਲ-ਈਰਾਨ ਤਣਾਅ ਵਿਚਕਾਰ ਵਧਾਈ ਸੁਰੱਖਿਆ
NEXT STORY