ਸਾਨ ਫਰਾਂਸਿਸਕੋ (ਭਾਸ਼ਾ)- ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਮੂਲ ਕੰਪਨੀ 'ਮੈਟਾ' ਨੇ ਬੁੱਧਵਾਰ ਨੂੰ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖਾਤਿਆਂ ਨੂੰ 2 ਸਾਲਾਂ ਦੀ ਮੁਅੱਤਲੀ ਤੋਂ ਬਾਅਦ ਮੁੜ ਬਹਾਲ ਕਰ ਦਿੱਤਾ ਹੈ। ਅਮਰੀਕੀ ਸੰਸਦ ਕੰਪਲੈਕਸ (ਕੈਪੀਟਲ ਹਿੱਲ) 'ਤੇ 6 ਜਨਵਰੀ, 2021 ਨੂੰ ਹੋਏ ਹਮਲੇ ਤੋਂ ਬਾਅਦ ਫੇਸਬੁੱਕ ਨੇ 7 ਜਨਵਰੀ, 2021 ਨੂੰ ਟਰੰਪ ਦੇ ਖਾਤੇ ਨੂੰ ਮੁਅੱਤਲ ਕਰ ਦਿੱਤਾ ਸੀ। ਕੰਪਨੀ ਨੇ ਬੁੱਧਵਾਰ ਨੂੰ ਇਕ ਬਿਆਨ 'ਚ ਕਿਹਾ ਕਿ ਉਹ ਇਹ ਯਕੀਨੀ ਕਰਨ ਲਈ ਨਵੇਂ ਨਿਯਮ ਜੋੜ ਰਹੀ ਹੈ ਕਿ ਕਿਸੇ ਵੱਲੋਂ ਵੀ ਨਿਯਮਾਂ ਦੀ ਦੁਬਾਰਾ ਉਲੰਘਣਾ ਨਾ ਕੀਤੀ ਜਾਵੇ।
ਇਹ ਵੀ ਪੜ੍ਹੋ: ਕੈਨੇਡਾ 'ਚ ਭਾਰਤੀ ਮੂਲ ਦੀ ਮਨਜੀਤ ਮਿਨਹਾਸ ਨੂੰ ਵੱਡਾ ਸਨਮਾਨ, ਆਨਰੇਰੀ ਲੈਫਟੀਨੈਂਟ ਕਰਨਲ ਵਜੋਂ ਹੋਈ ਨਿਯੁਕਤੀ
'ਮੈਟਾ' ਨੇ ਇਕ ਬਿਆਨ 'ਚ ਕਿਹਾ, ''ਜੇਕਰ ਟਰੰਪ ਆਪਣੀ ਪੋਸਟ ਰਾਹੀਂ ਉਲੰਘਣਾ ਨੂੰ ਦੁਹਰਾਉਂਦੇ ਹਨ ਤਾਂ ਉਸ ਉਲੰਘਣਾ ਦੀ ਗੰਭੀਰਤਾ ਦੇ ਆਧਾਰ 'ਤੇ ਉਨ੍ਹਾਂ ਦਾ ਖਾਤਾ ਇਕ ਮਹੀਨੇ ਤੋਂ ਦੋ ਸਾਲ ਦੇ ਸਮੇਂ ਲਈ ਮੁਅੱਤਲ ਕੀਤਾ ਜਾ ਸਕਦਾ ਹੈ।'' ਟਰੰਪ ਦੇ ਬੁਲਾਰੇ ਨਾਲ ਇਸ ਸਬੰਧੀ ਜਾਣਨ ਲਈ ਸੰਪਰਕ ਕੀਤਾ ਗਿਆ ਪਰ ਉਨ੍ਹਾਂ ਵੱਲੋਂ ਅਜੇ ਤੱਕ ਕੋਈ ਜਵਾਬ ਨਹੀਂ ਆਇਆ ਹੈ। ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਨੇ ਵੀ ਉਨ੍ਹਾਂ ਦਾ ਖਾਤਾ ਪਲੇਟਫਾਰਮ ਤੋਂ ਹਟਾ ਦਿੱਤਾ ਸੀ, ਪਰ ਹਾਲ ਹੀ ਵਿੱਚ ਏਲਨ ਮਸਕ ਵੱਲੋਂ ਕੰਪਨੀ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਉਨ੍ਹਾਂ ਦੇ ਖਾਤੇ ਨੂੰ ਬਹਾਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: US 'ਚ ਸੁਰੱਖਿਅਤ ਨਹੀਂ ਭਾਰਤੀ! 3 ਨਕਾਬਪੋਸ਼ਾਂ ਨੇ ਭਾਰਤੀ ਵਿਅਕਤੀ ਨੂੰ ਗੋਲੀਆਂ ਨਾਲ ਭੁੰਨਿਆਂ, ਪਤਨੀ ਤੇ ਧੀ ਜ਼ਖ਼ਮੀ
ਮੁੱਖ ਧਾਰਾ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪਾਬੰਦੀ ਲੱਗਣ ਤੋਂ ਬਾਅਦ ਟਰੰਪ ਆਪਣੀ ਖੁਦ ਦੀ ਸਾਈਟ, 'ਟਰੂਥ ਸੋਸ਼ਲ' ਰਾਹੀਂ ਆਪਣੀ ਗੱਲ ਰੱਖ ਰਹੇ ਹਨ। ਟਵਿੱਟਰ 'ਤੇ ਉਨ੍ਹਾਂ ਦਾ ਖਾਤਾ 'ਬਲਾਕ' ਹੋਣ ਤੋਂ ਬਾਅਦ ਉਨ੍ਹਾਂ ਨੇ ਇਸ ਨੂੰ ਜਾਰੀ ਕੀਤਾ ਸੀ। ਜ਼ਿਕਰਯੋਗ ਹੈ ਕਿ ਟਰੰਪ ਨੇ 3 ਨਵੰਬਰ, 2020 ਨੂੰ ਹੋਈਆਂ ਰਾਸ਼ਟਰਪਤੀ ਚੋਣਾਂ 'ਚ ਹਾਰ ਨੂੰ ਸਵੀਕਾਰ ਨਹੀਂ ਕੀਤਾ ਸੀ ਅਤੇ ਚੋਣਾਂ 'ਚ ਧੋਖਾਧੜੀ ਦੇ ਦੋਸ਼ ਲਗਾਏ ਸਨ। ਟਰੰਪ ਦੇ ਇਨ੍ਹਾਂ ਦੋਸ਼ਾਂ ਵਿਚਾਲੇ ਉਨ੍ਹਾਂ ਦੇ ਕਥਿਤ ਸਮਰਥਕਾਂ ਨੇ 6 ਜਨਵਰੀ ਨੂੰ ਸੰਸਦ ਭਵਨ ਕੰਪਲੈਕਸ 'ਚ ਹਿੰਸਾ ਕੀਤੀ ਸੀ।
ਇਹ ਵੀ ਪੜ੍ਹੋ: ਹੈਰਾਨੀਜਨਕ, ਫੇਸਬੁੱਕ ਗਰੁੱਪ ’ਚ ਸ਼ਾਮਲ ਹੋ ਗਰਭਵਤੀ ਔਰਤ ਨੂੰ ਕੀਤਾ ਅਗਵਾ, ਫਿਰ ਢਿੱਡ ਪਾੜ ਕੱਢਿਆ ਭਰੂਣ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਅਲਬਾਨੀਜ਼ ਨੇ ਭਾਰਤ ਨੂੰ ਗਣਤੰਤਰ ਦਿਵਸ 'ਤੇ ਦਿੱਤੀਆਂ ਸ਼ੁਭਕਾਮਨਾਵਾਂ
NEXT STORY