ਰੋਮ (ਦਲਵੀਰ ਸਿੰਘ ਕੈਂਥ)- ਵੱਧ ਰਹੀ ਬੇਰੁਜ਼ਗਾਰੀ ਕਾਰਨ ਨੌਜਵਾਨ ਵਰਗ ਦੀ ਤਥਾਕਥਿਤ ਏਜੰਟਾਂ ਕੋਲ ਜਾ-ਜਾ ਲੁੱਟ ਹੋਣ ਦੀ ਗਾਥਾ ਨਹੀ ਰੁੱਕ ਰਹੀ ਪਰ ਹੁਣ ਵਿਦੇਸ਼ੀ ਧਰਤੀ 'ਤੇ ਬੈਠ ਕੇ ਉੱਥੋਂ ਗੈਰ-ਕਾਨੂੰਨੀ ਢੰਗ ਨਾਲ ਮਨੁੱਖੀ ਤਸਕਰੀ ਕਰਕੇ ਭਾਰਤ ਦਾ ਨਾਂ ਬਦਨਾਮ ਕਰਨ ਵਾਲੇ ਨਕਲੀ ਟਰੈਵਲ ਏਜੰਟਾਂ ਖ਼ਿਲਾਫ਼ ਭਾਰਤ ਸਰਕਾਰ ਨੇ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਇਟਲੀ ਸਰਕਾਰ ਦੀ ਮਦਦ ਨਾਲ ਅਜਿਹੇ ਟਰੈਵਲ ਏਜੰਟਾਂ ਦੇ ਵੇਰਵੇ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ ਜੋ ਕਿ ਆਪਣੇ ਸੁਆਰਥ ਹਿੱਤ ਮੋਟੀਆਂ ਰਕਮਾਂ ਲੈ ਕੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਡੌਂਕੀ ਜਾਂ ਗਲਤ ਢੰਗ ਨਾਲ ਪੇਪਰ ਭਰ ਕੇ ਬਿਨਾਂ ਪੇਪਰਾਂ ਤੋਂ ਨੌਜਵਾਨਾਂ ਨੂੰ ਇਟਲੀ ਅਤੇ ਯੂਰਪ ਦੇ ਮੁਲਕਾਂ ਵਿੱਚ ਛੱਡਦੇ ਹਨ।
ਪੜ੍ਹੋ ਇਹ ਅਹਿਮ ਖ਼ਬਰ-ਨਿਊਜ਼ੀਲੈਂਡ ਦੇ PM ਲਕਸਨ 16 ਮਾਰਚ ਨੂੰ ਭਾਰਤ ਦੇ ਸਰਕਾਰੀ ਦੌਰੇ 'ਤੇ
ਇੱਥੇ ਦੱਸਣਯੋਗ ਹੈ ਕਿ ਇਟਲੀ ਵਿੱਚ ਹਰੇਕ ਸਾਲ ਖੁੱਲ੍ਹਣ ਵਾਲੇ ਸੀਜਨਲ ਪੇਪਰਾਂ ਦੀ ਆੜ ਵਿੱਚ ਕਈ ਟਰੈਵਲ ਏਜੰਟ ਵੱਡੀ ਗਿਣਤੀ ਵਿੱਚ ਵਰਕਰਾਂ ਦੇ ਪੇਪਰ ਭਰ ਦਿੰਦੇ ਹਨ ਅਤੇ ਬਾਅਦ ਵਿੱਚ ਲੋੜੀਂਦੇ ਦਸਤਾਵੇਜ਼ ਮੁਹੱਈਆ ਨਾ ਕਰਵਾ ਸਕਣ ਕਰਕੇ ਪੱਕੇ ਪੇਪਰ ਬਣਾਉਣ ਤੋਂ ਮੁਨਕਰ ਹੋ ਜਾਂਦੇ ਹਨ। ਜਿਸ ਨਾਲ ਬਹੁਤ ਸਾਰੇ ਨੌਜਵਾਨਾਂ ਦਾ ਭਵਿੱਖ ਖਰਾਬ ਹੋ ਜਾਂਦਾ ਹੈ ਅਤੇ ਉਹ ਵਿਦੇਸ਼ਾਂ ਵਿੱਚ ਰੁਲਣ ਲਈ ਮਜਬੂਰ ਹੋ ਜਾਂਦੇ ਹਨ।ਇਟਲੀ ਵਿੱਚ ਵੀ ਪਿਛਲੇ ਕੁਝ ਸਾਲਾਂ ਤੋਂ ਅਜਿਹਾ ਗੋਰਖ ਧੰਦਾ ਜੋਰਾਂ-ਸ਼ੋਰਾਂ 'ਤੇ ਚੱਲਿਆ ਹੈ ਅਤੇ ਇੱਥੇ ਗੈਰਕਾਨੁੰਨੀ ਢੰਗ ਨਾਲ ਵੱਡੀ ਗਿਣਤੀ ਵਿੱਚ ਮਨੁੱਖਾਂ ਤਸਕਰੀ ਹੋਈ ਹੈ। ਨੌਜਵਾਨਾਂ ਦੀਆਂ ਮੁਸ਼ਕਿਲਾਂ ਨੂੰ ਦੇਖਦਿਆਂ ਹੁਣ ਭਾਰਤ ਸਰਕਾਰ ਨੇ ਸਖ਼ਤ ਰੁਖ਼ ਅਪਣਾਇਆ ਹੈ ਅਤੇ ਕਬੂਰਤਬਾਜ਼ੀ ਕਰਨ ਵਾਲੇ ਟਰੈਵਲ ਏਜੰਟਾਂ ਨੂੰ ਨੱਥ ਪਾਉਣ ਲਈ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਜ਼ਰਾਈਲ ਇਨ੍ਹਾਂ ਲੋਕਾਂ ਨੂੰ ਜਾਰੀ ਕਰੇਗਾ ਵਰਕ ਪਰਮਿਟ
NEXT STORY