ਰੋਮ (ਕੈਂਥ) : ਭਾਰਤੀ ਸਮਾਜ ਵਿੱਚ ਜਦੋਂ ਮੌਕੇ ਦੀਆਂ ਹਾਕਮ ਧਿਰਾਂ ਨੇ ਗਰੀਬ ਤੇ ਮਜ਼ਲੂਮ ਲੋਕਾਂ ਨੂੰ ਆਪਣੇ ਹਿੱਤਾਂ ਲਈ ਧਰਮ, ਜਾਤ, ਸਰਮਾਏਦਾਰੀ ਤੇ ਵਹਿਮਾਂ-ਭਰਮਾਂ ਦੇ ਨਾਮ ਹੇਠ ਬੌਧਿਕ ਬੰਧਕ ਬਣਾਕੇ ਰੱਖਿਆ ਹੋਇਆ ਸੀ। ਅਜਿਹੇ ਲੋਕਾਂ ਦੀ ਧਾਰਮਿਕ, ਸਮਾਜਿਕ ਤੇ ਬੌਧਿਕ ਆਜ਼ਾਦੀ ਲਈ 14ਵੀਂ ਸਦੀ ਵਿੱਚ ਅਵਤਾਰ ਧਾਰ ਆਪਣੀ ਇਲਾਹੀ ਇਨਕਲਾਬੀ ਬਾਣੀ ਦੁਆਰਾ ਬਗਾਵਤ ਦਾ ਸੰਖ ਵਜਾਉਣ ਵਾਲੇ ਯੁੱਗ ਪੁਰਸ਼, ਗਰੀਬਾਂ ਦੇ ਰਹਿਬਰ, ਇਨਕਲਾਬ ਦੇ ਮੋਢੀ, ਮਹਾਨ ਕ੍ਰਾਂਤੀਕਾਰੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਲੰਬਾਰਦੀਆਂ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਧਾਮ ਗੁਰਲਾਗੋ (ਬੈਰਗਾਮੋ) 6 ਅਪ੍ਰੈਲ 2025 ਦਿਨ ਐਤਵਾਰ ਨੂੰ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੀ ਛੱਤਰ ਛਾਇਆ ਹੇਠ ਬਹੁਤ ਹੀ ਸ਼ਰਧਾਪੂਰਵਕ ਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ।
ਇਸ ਸਬੰਧੀ ਆਰੰਭੇ ਸ੍ਰੀ ਆਖੰਡ ਪਾਠ ਦੇ ਭੋਗ ਉਪੰਰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਨ੍ਹਾਂ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਨੂੰ ਸਮਰਪਿਤ ਰਾਗੀ, ਢਾਡੀ, ਕੀਰਤਨੀਏ ਤੇ ਕਥਾ ਵਾਚਕ ਆਪਣੀ ਦਮਦਾਰ ਆਵਾਜ਼ ਵਿੱਚ ਇਨਕਲਾਬੀ ਹੋਕਾ ਦੇਣਗੇ। ਇਸ ਮੌਕੇ ਪੰਜਾਬ (ਭਾਰਤ) ਦੀ ਧਰਤੀ ਤੋਂ ਪ੍ਰਸਿੱਧ ਲੋਕ ਗਾਇਕ ਲਹਿੰਬਰ ਹੁਸੈਨਪੁਰੀ ਆਪਣੀ ਬੁਲੰਦ ਤੇ ਸੁਰੀਲੀ ਆਵਾਜ਼ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ ਮਿਸ਼ਨ ਪ੍ਰਤੀ ਸੰਗਤਾਂ ਨੂੰ ਜਾਗਰੂਕ ਕਰਨਗੇ।
ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨੂੰ ਇਹ ਜਾਣਕਾਰੀ ਮਦਨ ਬੰਗੜ ਪ੍ਰਧਾਨ, ਬਲਜੀਤ ਬੰਗੜ, ਹਰੀਸ ਨੀਟਾ ਸਿੰਘ, ਜਥੇਦਾਰ ਬਲਵੀਰ ਸਿੰਘ, ਗੁਰਬਖ਼ਸ ਲਾਲ, ਗੁਰਦੀਪ ਬੰਟੀ, ਅਵਤਾਰ ਸਿੰਘ ਤੇ ਜਸਵਿੰਦਰ ਸਿੰਘ ਆਦਿ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ 16 ਰਾਗਾਂ ਵਿਚ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੁਸ਼ੋਭਿਤ ਬਾਣੀ ਸਮੁੱਚੀ ਕਾਇਨਾਤ ਨੂੰ ਸਾਂਝੀਵਾਲਤਾ ਤੇ ਪਿਆਰ ਦਾ ਸੰਦੇਸ਼ ਦਿੰਦੀ ਹੈ। ਆਓ ਆਪਾਂ ਸਾਰੇ ਉਨ੍ਹਾਂ ਦਾ ਸੁਪਨ ਸ਼ਹਿਰ ਬੇਗਮਪੁਰਾ ਸ਼ਹਿਰ ਕੋ ਨਾਉ ਬਣਾਉਣ ਲਈ ਇਸ 648ਵੀਂ ਆਗਮਨ ਪੁਰਬ ਮੌਕੇ ਸਮਾਗਮ ਵਿਚ ਹਾਜ਼ਰੀ ਭਰਦਿਆਂ ਪ੍ਰਣ ਕਰੀਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਬਾ ਵੇਂਗਾ ਦੀ ਇਕ ਹੋਰ ਭਵਿੱਖਬਾਣੀ ਹੋਈ ਸੱਚ! ਜਾਣ ਤੁਹਾਡੇ ਵੀ ਉਡ ਜਾਣਗੇ ਹੋਸ਼
NEXT STORY