ਪਿਸ਼ਾਵਰ (ਭਾਸ਼ਾ)-ਜਮੀਅਤ ਉਲੇਮਾ-ਏ-ਇਸਲਾਮ-ਫਜ਼ਲ (ਜੇ. ਯੂ. ਆਈ.-ਐੱਫ਼.) ਦੇ ਨੇਤਾ ਮੌਲਾਨਾ ਫਜ਼ਲੁਰ ਰਹਿਮਾਨ ਨੇ ਕਿਹਾ ਕਿ ਪਾਕਿਸਤਾਨ ਦੀ ਫ਼ੌਜੀ ਪ੍ਰਣਾਲੀ ਦੀ ਦੇਸ਼ ਦੀ ਰਾਸ਼ਟਰੀ ਸਿਆਸਤ ਵਿਚ ਕੋਈ ਥਾਂ ਨਹੀਂ ਹੈ ਅਤੇ ਇਸ ਨੂੰ ਆਪਣੀਆਂ ਸੰਵਿਧਾਨਕ ਹੱਦਾਂ ਵਿਚ ਰਹਿਣਾ ਚਾਹੀਦਾ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਦੇਸ਼ ਵਿਚ ਚੱਲ ਰਹੇ ਸਿਆਸੀ ਸੰਕਟ ਨੂੰ ਪਾਕਿਸਤਾਨੀ ਫ਼ੌਜ ਨੇ ਹੀ ਜਨਮ ਦਿੱਤਾ ਹੈ।
ਰਹਿਮਾਨ ਨੇ 9 ਮਈ ਦੀ ਹਿੰਸਾ ਦੀ ਪਹਿਲੀ ਵਰ੍ਹੇਗੰਢ ’ਤੇ ਇਥੇ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫ਼ੌਜ ਦੇ ਜਵਾਨ ਮੈਨੂੰ ਛੂਹ ਵੀ ਨਹੀਂ ਸਕਦੇ। ਜੇਕਰ ਉਹ ਮੇਰੇ ’ਤੇ ਆਪਣੀਆਂ ਇੱਛਾਵਾਂ ਦੀ ਪਾਲਣਾ ਕਰਨ ਲਈ ਦਬਾਅ ਪਾਉਂਦੇ ਹਨ ਤਾਂ ਇਹ ਉਨ੍ਹਾਂ ਦੀ ਗਲਤੀ ਹੋਵੇਗੀ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕਬਾਇਲੀ ਇਲਾਕਿਆਂ ਤੋਂ ਫ਼ੌਜ ਨੂੰ ਵਾਪਸ ਸੱਦ ਲਿਆ ਜਾਵੇ ਅਤੇ ਉਨ੍ਹਾਂ ਨੂੰ ਕਬਾਇਲੀ ਇਲਾਕਿਆਂ ਦੀ ਤਬਾਹੀ ਲਈ ਜ਼ਿੰਮੇਵਾਰ ਠਹਿਰਾਇਆ ਜਾਵੇ। ਉਨ੍ਹਾਂ ਕਿਹਾ, “ਮੈਂ ਆਰਮੀ ਚੀਫ਼ ਅਤੇ ਡੀ. ਜੀ. ਆਈ. ਐੱਸ. ਆਈ. ਨੂੰ ਚੰਗੀ ਤਰ੍ਹਾਂ ਜਾਣਦਾ ਹਾਂ ਅਤੇ ਜੇਕਰ ਉਹ ਆਪਣੀ ਬੈਰਕ ਵਿਚ ਵਾਪਸ ਜਾਣ ਤਾਂ ਮੈਂ ਉਸ ਦਾ ਹੋਰ ਵੀ ਸਨਮਾਨ ਕਰਾਂਗਾ।”
ਇਹ ਵੀ ਪੜ੍ਹੋ- ਅਸ਼ਲੀਲ ਫ਼ਿਲਮਾਂ ਵੇਖਣੀਆਂ ਨੌਜਵਾਨ ਨੂੰ ਪਈਆਂ ਮਹਿੰਗੀਆਂ, ਆਨਲਾਈਨ ਮਿਲੇ ਨੰਬਰ ਨੇ ਫਸਾਇਆ ਕਸੂਤਾ, ਫਿਰ ਹੋਟਲ ’ਚ ਹੋਇਆ...
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟੋਰਾਂਟੋ 'ਚ ਗੋਲੀਬਾਰੀ ਦੌਰਾਨ ਇੱਕ ਔਰਤ ਦੀ ਮੌਤ: ਪੁਲਸ
NEXT STORY