ਪੇਈਚਿੰਗ (ਭਾਸ਼ਾ)- ਚੀਨ ਦੇ ਵੁਹਾਨ ਸ਼ਹਿਰ ਵਿਚ ਇਕ ਸਾਲ ਬਾਅਦ ਫਿਰ ਤੋਂ ਕੋਰੋਨਾ ਮਾਮਲੇ ਮਿਲਣ ਨਾਲ ਲੋਕਾਂ ਵਿਚ ਹੜਕੰਪ ਮਚ ਗਿਆ ਹੈ। ਸਰਕਾਰ ਨੇ ਸ਼ਹਿਰ ਦੇ ਸਾਰੇ ਲੋਕਾਂ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਵੁਹਾਨ ਸ਼ਹਿਰ ਵਿਚ 1.1 ਕਰੋੜ ਤੋਂ ਜ਼ਿਆਦਾ ਲੋਕ ਰਹਿੰਦੇ ਹਨ, ਅਜਿਹੇ ਵਿਚ ਕੋਰੋਨਾ ਦਾ ਨਵਾਂ ਮਾਮਲਾ ਸਾਹਮਣੇ ਆਉਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਵੁਹਾਨ ਸ਼ਹਿਰ ਵਿਚ ਹੀ ਸਾਲ 2019 ਦੇ ਅਖੀਰ ਵਿਚ ਕੋਰੋਨਾ ਇਨਫੈਕਸ਼ਨ ਦਾ ਪਹਿਲਾ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਤੋਂ ਬਾਅਦ ਦੁਨੀਆ ਦੇ ਹੋਰਨਾਂ ਦੇਸ਼ਾਂ ਵਿਚ ਇਸਦਾ ਇਨਫੈਕਸ਼ਨ ਫੈਲਣ ਲੱਗਾ ਸੀ। ਇਸ ਦਰਮਿਆਨ ਵੁਹਾਨ ਦੇ ਸੀਨੀਅਰ ਅਧਿਕਾਰੀ ਲੀ ਤਾਓ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ 1 ਕਰੋੜ ਤੋਂ ਜ਼ਿਆਦਾ ਆਬਾਦੀ ਵਾਲੇ ਸ਼ਹਿਰ ਵਿਚ ਸਾਰੇ ਨਿਵਾਸੀਆਂ ਦੀ ਕੋਰੋਨਾ ਜਾਂਚ ਸ਼ੁਰੂ ਕਰ ਰਹੀ ਹੈ। ਚੀਨੀ ਅਧਿਕਾਰੀਆਂ ਨੇ ਇਹ ਐਲਾਨ ਓਦੋਂ ਕੀਤਾ ਹੈ ਜਦੋਂ 2 ਅਗਸਤ ਨੂੰ 7 ਪ੍ਰਵਾਸੀ ਮਜ਼ਦੂਰ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਪਾਏ ਗਏ ਸਨ। ਕਈ ਮਹੀਨਿਆਂ ਬਾਅਦ ਚੀਨ ਵਿਚ ਕੋਰੋਨਾ ਇਨਫੈਖਸ਼ਨ ਦੇ ਨਵੇਂ ਮਾਮਲਿਆਂ ਵਿਚ ਤੇਜ਼ੀ ਦਿਖ ਰਹੀ ਹੈ।
ਇਹ ਵੀ ਪੜ੍ਹੋ: ਭਾਰਤੀ-ਅਮਰੀਕੀ 11 ਸਾਲਾ ਵਿਦਿਆਰਥਣ ਦੁਨੀਆ ਦੀ ਸਭ ਤੋਂ ਹੁਸ਼ਿਆਰ ਵਿਦਿਆਰਥੀ ਘੋਸ਼ਿਤ
ਡੇਲਟਾ ਵੈਰੀਅੰਡ ਨਾਲ ਚੀਨ ਦਾ ਬੁਰਾ ਹਾਲ
ਕੋਰੋਨਾ ਦੇ ਡੇਲਟਾ ਵੈਰੀਅੰਟ ਨਾਲ ਚੀਨ ਦਾ ਹਾਲ ਬਹੁਤ ਬੁਰਾ ਹੋ ਗਿਆ ਹੈ। ਡੇਲਟਾ ਵੈਰੀਅੰਟ ਨਾਲ ਨਜਿੱਠਣ ਲਈ ਚੀਨ ਟੈਸਟਿੰਗ, ਲਾਕਡਾਊਨ, ਕਾਂਟੈਕਟ ਟ੍ਰੇਸਿੰਗ ਅਤੇ ਸੋਸ਼ਲ ਡਿਸਟੈਂਸਿੰਗ ਵਰਗੇ ਉਪਾਵਾਂ ’ਤੇ ਕੰਮ ਕਰ ਰਿਹਾ ਹੈ। ਨਾਨਜਿੰਗ ਏਅਰਪੋਰਟ ’ਤੇ ਸਫਾਈ ਮੁਲਾਜ਼ਮਾਂ ਦੇ ਇਨਫੈਕਟਿਡ ਹੋਣ ਤੋਂ ਬਾਅਦ ਚੀਨ ਵਿਚ ਕੋਵਿਡ ਦੇ ਮਾਮਲੇ ਵਧੇ ਹਨ। ਨਾਨਜਿੰਗ ਵਿਚ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਸਖਤ ਨਿਯਮ ਲਾਗੂ ਕਰ ਦਿੱਤੇ ਹਨ। ਨਾਨਜਿੰਗ ਨਾਲ ਹੀ ਚੀਨ ਦੀ ਰਾਜਧਾਨੀ ਪੇਈਚਿੰਗ ਸਮੇਤ ਕਈ ਸ਼ਹਿਰਾਂ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਵਾਧਾ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਅਮਰੀਕੀ ਰਿਪੋਰਟ ’ਚ ਦਾਅਵਾ: ਚੀਨ ਦੀ ਵੁਹਾਨ ਲੈਬ ਤੋਂ ਹੀ ਲੀਕ ਹੋਇਆ ਹੈ ਕੋਰੋਨਾ ਵਾਇਰਸ
ਹੁਣ ਤੱਕ 4636 ਲੋਕਾਂ ਦੀ ਮੌਤ
ਚੀਨ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 93,193 ਮਾਮਲੇ ਸਾਹਮਣੇ ਆਏ ਹਨ। 4636 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 87,40 ਲੋਕ ਕੋਵਿਡ ਨਾਲ ਠੀਕ ਹੋ ਚੁੱਕੇ ਹਨ। ਹਾਲਾਂਕਿ ਕਈ ਰਿਪੋਰਟਸ ਦੱਸਦੀਆਂ ਹਨ ਤੇ ਅਸਲ ਅੰਕੜੇ ਅਧਿਕਾਰਕ ਅੰਕੜਿਆਂ ਤੋਂ ਕਿਤੇ ਜ਼ਿਆਦਾ ਹੋ ਸਕਦੇ ਹਨ। ਚੀਨ ਵਿਚ ਮੰਗਲਵਾਰ ਨੂੰ ਕੋਰੋਨਾ ਦੇ 61 ਨਵੇਂ ਮਾਮਲੇ ਸਾਹਮਣੇ ਆਏ। 18 ਸੂਬਿਆਂ ਵਿਚ ਪਿਛਲੇ 10 ਦਿਨਾਂ ਵਿਚ ਇਨਫੈਕਸ਼ਨ ਦੇ 300 ਘਰੇਲੂ ਮਾਮਲੇ ਸਾਹਮਣੇ ਆਏ ਹਨ, ਜੋ ਇਕ ਵਾਰ ਫਿਰ ਤੋਂ ਚੀਨ ਹੀ ਨਹੀਂ ਦੁਨੀਆ ਦੇ ਹੋਰਨਾਂ ਦੇਸ਼ਾਂ ਦੇ ਸਾਹਮਣੇ ਪ੍ਰੇਸ਼ਾਨੀ ਦਾ ਸਬੱਬ ਬਣ ਸਕਦੇ ਹਨ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਯੂ.ਏ.ਈ. ਨੇ ਭਾਰਤ ਸਮੇਤ 6 ਦੇਸ਼ਾਂ ਤੋਂ ਹਟਾਈ ਯਾਤਰਾ ਪਾਬੰਦੀ, 5 ਤੋਂ ਸ਼ੁਰੂ ਹੋਣਗੀਆਂ ਫਲਾਈਟਾਂ
NEXT STORY