ਬਰਨਬੀ (ਏਜੰਸੀ)- ਐਨ.ਡੀ.ਪੀ. ਆਗੂ ਜਗਮੀਤ ਸਿੰਘ ਬਰਨਬੀ ਸਾਊਥ ਤੋਂ ਉਮੀਦਵਾਰ ਵਜੋਂ ਮੁੜ ਤੋਂ ਮੈਦਾਨ ਵਿਚ ਨਿੱਤਰ ਚੁੱਕੇ ਹਨ। ਬੀਤੇ 6 ਮਹੀਨੇ ਪਹਿਲਾਂ ਉਨ੍ਹਾਂ ਨੇ ਬਰਨਬੀ ਤੋਂ ਕਰਵਾਈ ਗਈ ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕੀਤੀ ਸੀ। ਸਿੰਘ ਦੀ ਉਮੀਦਵਾਰੀ ਦੀ ਸ਼ੁੱਕਰਵਾਰ ਰਾਤ ਨੂੰ ਹੋਈ ਪੁਸ਼ਟੀ ਤੋਂ ਬਾਅਦ ਉਨ੍ਹਾਂ ਦੇ ਵੱਡੀ ਗਿਣਤੀ ਵਿਚ ਹਾਜ਼ਰ ਹਮਾਇਤੀਆਂ ਨੇ ਇਸ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ। ਜ਼ਿਕਰਯੋਗ ਹੈ ਕਿ ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਕੌਮੀ ਪ੍ਰਧਾਨ ਜਗਮੀਤ ਸਿੰਘ ਨੇ ਫਰਵਰੀ ਦੀ ਜ਼ਿਮਨੀ ਚੋਣ ਦੇ ਬਹਾਨੇ ਮੁਲਕ ਦੇ ਅਗਲੇ ਪ੍ਰਧਾਨ ਮੰਤਰੀ ਲਈ ਦਾਅਵਾ ਪੇਸ਼ ਕਰ ਦਿੱਤਾ ਸੀ। ਬਰਨਬੀ ਸਾਊਥ ਹਲਕੇ ਉੱਤੇ 25 ਫਰਵਰੀ ਨੂੰ ਜ਼ਿਮਨੀ ਚੋਣ ਕਰਵਾਈ ਗਈ ਸੀ, ਜਿਸ ਵਿਚ ਜਗਮੀਤ ਸਿੰਘ ਨੇ ਜਿੱਤ ਹਾਸਲ ਕੀਤੀ ਸੀ।
ਇਸ ਦੌਰਾਨ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਜੇਕਰ ਅਗਲੀ ਸਰਕਾਰ ਐਨਡੀਪੀ ਦੀ ਬਣਦੀ ਹੈ ਤਾਂ ਪੰਜ ਲੱਖ ਸਸਤੇ ਘਰ ਮੁਹੱਈਆ ਕਰਵਾਏ ਜਾਣਗੇ। ਦੁਨੀਆਂ ਭਰ ਵਿਚ ਸਟਾਇਲਿਸ਼ ਸਿੱਖ ਵਜੋਂ ਜਾਣੇ ਜਾਂਦੇ ਜਗਮੀਤ ਸਿੰਘ ਲਈ ਇਹ ਸਫ਼ਰ ਕੋਈ ਸੌਖਾ ਨਹੀਂ ਸੀ। ਉਨ੍ਹਾਂ ਕਿਹਾ, " ਘਰ ਤੋਂ ਸਿਹਤ ਸਹੂਲਤਾਂ ਤੱਕ ਮਸਲਿਆਂ 'ਤੇ ਬਰਨਬੀ ਅਤੇ ਸਾਰੇ ਕੈਨੇਡਾ ਨੂੰ ਹੱਲ ਦੀ ਲੋੜ ਹੈ। ਅੱਜ ਸਿਰਫ਼ ਐੱਨਡੀਪੀ ਹੀ ਅਜਿਹੀ ਪਾਰਟੀ ਹੈ ਜੋ ਸਭ ਕੁਝ ਕਰ ਸਕਦੀ ਹੈ ਅਤੇ ਕੁਝ ਵੱਖਰਾ ਕਰਨ ਦੀ ਸਮਰੱਥਾ ਰੱਖਦੀ ਹੈ।" 39 ਸਾਲਾ ਜਗਮੀਤ ਸਿੰਘ ਕਿਸੇ ਘੱਟ-ਗਿਣਤੀ ਭਾਈਚਾਰੇ ਦਾ ਪਹਿਲਾ ਚਿਹਰਾ ਹੈ ਜੋ ਦੇਸ਼ ਦੀ ਫੈਡਰਲ ਪਾਰਟੀ ਦਾ ਮੋਢੀ ਬਣਿਆ ਹੈ। ਖੱਬੇ-ਪੱਖੀ ਪਾਰਟੀ ਦੇ ਤਿੰਨ ਉਮੀਦਵਾਰਾਂ ਨੂੰ ਹਰਾ ਕੇ ਅਕਤੂਬਰ 2017 ਵਿਚ ਜਗਮੀਤ ਸਿੰਘ ਪਾਰਟੀ ਦੇ ਪ੍ਰਧਾਨ ਚੁਣੇ ਗਏ ਸਨ।
ਆਸਟ੍ਰੇਲੀਆ ਬਣਿਆ ਪੰਜਾਬੀ ਵਿਦਿਆਰਥੀਆਂ ਦੀ ਪਹਿਲੀ ਪਸੰਦ
NEXT STORY