ਇੰਟਰਨੈਸ਼ਨਲ ਡੈਸਕ- ਅਮਰੀਕਾ ਵਿੱਚ ਸ਼ਨੀਵਾਰ ਨੂੰ ਇੱਕ ਪੰਛੀ FedEx ਕਾਰਗੋ ਜਹਾਜ਼ ਦੇ ਇੰਜਣ ਨਾਲ ਟਕਰਾ ਗਿਆ, ਜਿਸ ਕਾਰਨ ਅੱਗ ਲੱਗ ਗਈ। ਇਸ ਤੋਂ ਬਾਅਦ ਜਹਾਜ਼ ਦੀ ਨਿਊ ਜਰਸੀ ਦੇ ਨੇਵਾਰਕ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਡਾਣ ਦੌਰਾਨ ਜਹਾਜ਼ ਦੇ ਸੱਜੇ ਪਾਸੇ ਦੇ ਇੰਜਣ ਵਿੱਚ ਅੱਗ ਲੱਗੀ ਦਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ: ਵੱਡੀ ਖਬਰ; ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ, 37 ਲੋਕਾਂ ਦੀ ਮੌਤ
ਮੀਡੀਆ ਰਿਪੋਰਟਾਂ ਅਨੁਸਾਰ, ਚਸ਼ਮਦੀਦਾਂ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣੀ। ਇੱਕ ਹੋਰ ਵੀਡੀਓ ਵਿੱਚ, ਜਹਾਜ਼ ਨੂੰ ਸੁਰੱਖਿਅਤ ਉਤਰਦੇ ਹੋਏ ਦੇਖਿਆ ਜਾ ਸਕਦਾ ਹੈ ਭਾਵੇਂ ਕਿ ਇਸਦੇ ਇੰਜਣ ਵਿੱਚ ਅੱਗ ਲੱਗੀ ਹੋਈ ਸੀ। ਨਿਊਯਾਰਕ ਅਤੇ ਨਿਊ ਜਰਸੀ ਦੇ ਪੋਰਟ ਅਥਾਰਟੀ ਦੇ ਬੁਲਾਰੇ ਲੇਨਿਸ ਵੈਲੇਂਸ ਨੇ ਕਿਹਾ ਕਿ ਸਾਵਧਾਨੀ ਦੇ ਤੌਰ 'ਤੇ ਹਵਾਈ ਅੱਡੇ 'ਤੇ ਆਵਾਜਾਈ ਨੂੰ ਥੋੜ੍ਹੇ ਸਮੇਂ ਲਈ ਰੋਕ ਦਿੱਤਾ ਗਿਆ ਸੀ, ਪਰ ਬਾਅਦ ਵਿੱਚ ਆਵਾਜਾਈ ਮੁੜ ਸ਼ੁਰੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ: OMG;ਨਾ ਕੋਈ ਮੁਲਾਕਾਤ, ਨਾ ਕੋਈ ਕਾਗਜ਼ੀ ਕਾਰਵਾਈ, UAE ਬੈਠੇ ਪਤੀ ਨੇ ਪਤਨੀ ਨੂੰ WhatsApp 'ਤੇ ਦਿੱਤਾ ਤਲਾਕ
ਹਾਦਸੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅਜੇ ਇਹ ਵੀ ਸਪੱਸ਼ਟ ਨਹੀਂ ਹੈ ਕਿ ਹਾਦਸੇ ਸਮੇਂ ਜਹਾਜ਼ ਵਿੱਚ ਕਿੰਨੇ ਲੋਕ ਸਵਾਰ ਸਨ। FedEx ਦੇ ਬੁਲਾਰੇ ਨੇ ਕਿਹਾ ਕਿ ਜਹਾਜ਼ ਇੰਡੀਆਨਾਪੋਲਿਸ ਜਾ ਰਿਹਾ ਸੀ ਪਰ ਪੰਛੀ ਦੇ ਟਕਰਾਉਣ ਕਾਰਨ "ਐਮਰਜੈਂਸੀ ਘੋਸ਼ਿਤ ਕੀਤੀ ਗਈ, ਜਿਸ ਤੋਂ ਬਾਅਦ ਜਹਾਜ਼ ਨੇਵਾਰਕ ਪਰਤ ਆਇਆ।
ਇਹ ਵੀ ਪੜ੍ਹੋ: 18ਵੇਂ ਜਨਮਦਿਨ ਤੋਂ ਇਕ ਦਿਨ ਪਹਿਲਾਂ ਮਾਂ ਨੇ ਹੱਥੀਂ ਮਾਰਿਆ ਜਵਾਨ ਪੁੱਤ, ਕਿਹਾ- ਇਹੀ ਉਸ ਦਾ Birthday Gift
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖਬਰ; ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ, 37 ਲੋਕਾਂ ਦੀ ਮੌਤ
NEXT STORY