ਵੈਨਕੂਵਰ, (ਮਲਕੀਤ ਸਿੰਘ)- ਫੀਫਾ ਵਿਸ਼ਵ ਕੱਪ ਦੀ ਸ਼ੁਰੂਆਤ ਨੂੰ ਹੁਣ ਸਿਰਫ਼ 100 ਦਿਨ ਬਾਕੀ ਰਹਿ ਗਏ ਹਨ ਤੇ ਕੈਨੇਡਾ ਦੇ ਮੇਜ਼ਬਾਨ ਸ਼ਹਿਰਾਂ ਟੋਰਾਂਟੋ ਅਤੇ ਵੈਨਕੂਵਰ ਵਿੱਚ ਤਿਆਰੀਆਂ ਜ਼ੋਰਾਂ ’ਤੇ ਹਨ। ਦੋਵਾਂ ਸ਼ਹਿਰਾਂ ਵਿੱਚ ਮੁਕਾਬਲਿਆਂ ਦੇ ਆਗਮਨ ਦੀਆਂ ਨਿਸ਼ਾਨੀਆਂ ਹੌਲੀ-ਹੌਲੀ ਸਪਸ਼ਟ ਹੋਣ ਲੱਗੀਆਂ ਹਨ। ਵੈਨਕੂਵਰ ਦੇ ਡਾਊਨਟਾਊਨ ਇਲਾਕੇ ਵਿੱਚ ਸਾਬਕਾ ਹਡਸਨ ਬੇ ਦੇ ਮੁੱਖ ਸਟੋਰ ਦੀਆਂ ਖਿੜਕੀਆਂ ’ਤੇ ਟੂਰਨਾਮੈਂਟ ਦਾ ਚਿੰਨ੍ਹ ਲਗਾਇਆ ਗਿਆ ਹੈ, ਜੋ ਹੋਣ ਵਾਲੇ ਖੇਡਾਂ ਦੇ ਇਸ ਮਹਾਂ ਕੁੰਭ ਦੀਆ ਤਿਆਰੀਆਂ ਦਾ ਸਪਸ਼ਟ ਸੰਕੇਤ ਹੈ। ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਸਜਾਵਟੀ ਕੰਮ ਅਤੇ ਢਾਂਚਾਗਤ ਪ੍ਰਬੰਧ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ।
ਇਸ ਵਿਸ਼ਵ ਪੱਧਰੀ ਖੇਡ ਸਮਾਰੋਹ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ, ਆਵਾਜਾਈ ਸੁਵਿਧਾਵਾਂ ਅਤੇ ਸਵੈਸੇਵਕਾਂ ਦੀ ਭਰਤੀ ਸਮੇਤ ਕਈ ਪੱਖਾਂ ’ਤੇ ਕੰਮ ਜਾਰੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਮੇਂ ਸਿਰ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਜਾਣਗੀਆਂ। ਟੋਰਾਂਟੋ ਤੇ ਵੈਨਕੂਵਰ ਵਿੱਚ ਖੇਡ ਪ੍ਰੇਮੀਆਂ ਵਿੱਚ ਵੀ ਉਤਸ਼ਾਹ ਦਾ ਮਾਹੌਲ ਹੈ ਅਤੇ ਸਥਾਨਕ ਵਪਾਰੀਆਂ ਨੂੰ ਆਸ ਹੈ ਕਿ ਵਿਸ਼ਵ ਕੱਪ ਦੌਰਾਨ ਵੱਡੀ ਗਿਣਤੀ ਵਿੱਚ ਆਉਣ ਵਾਲੇ ਦਰਸ਼ਕਾਂ ਨਾਲ ਆਰਥਿਕ ਗਤੀਵਿਧੀਆਂ ਨੂੰ ਵੀ ਵਾਧਾ ਮਿਲੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ ਵਧਾਇਆ 'ਤੀਜੇ ਵਿਸ਼ਵ ਯੁੱਧ' ਦਾ ਖ਼ਤਰਾ
NEXT STORY