ਵੈੱਬ ਡੈਸਕ : ਨੇਪਾਲ 'ਚ ਸੋਸ਼ਲ ਮੀਡੀਆ 'ਤੇ ਪਾਬੰਦੀ ਤੇ ਭ੍ਰਿਸ਼ਟਾਚਾਰ ਵਿਰੁੱਧ ਨੌਜਵਾਨਾਂ ਦੇ ਵਿਰੋਧ ਨੇ ਹਿੰਸਕ ਰੂਪ ਲੈ ਲਿਆ ਹੈ। ਇਸ ਹਿੰਸਕ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਨੌਜਵਾਨ ਕਈ ਸ਼ਹਿਰਾਂ ਵਿੱਚ ਭੰਨ੍ਹਤੋੜ ਕਰ ਰਹੇ ਹਨ ਅਤੇ ਹੰਗਾਮਾ ਕਰ ਰਹੇ ਹਨ। ਵਿਗੜਦੀ ਸਥਿਤੀ ਦੇ ਵਿਚਕਾਰ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ, ਨੇਪਾਲ ਦੇ ਵਿੱਤ ਮੰਤਰੀ ਦਾ ਸੜਕ 'ਤੇ ਪਿੱਛਾ ਕੀਤਾ ਗਿਆ ਅਤੇ ਬੁਰੀ ਤਰ੍ਹਾਂ ਕੁੱਟਿਆ ਗਿਆ।
ਵਿੱਤ ਮੰਤਰੀ ਦੀ ਕੁੱਟਮਾਰ ਦਾ ਵੀਡੀਓ ਹੋ ਰਿਹਾ ਵਾਇਰਲ
ਪ੍ਰਦਰਸ਼ਨ ਦੌਰਾਨ, ਪ੍ਰਦਰਸ਼ਨਕਾਰੀਆਂ ਨੇ ਨੇਪਾਲ ਦੇ ਵਿੱਤ ਮੰਤਰੀ ਵਿਸ਼ਨੂੰ ਪੌਡੇਲ ਦਾ ਸੜਕ 'ਤੇ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਕੁੱਟਿਆ। ਨੇਪਾਲ ਦੇ ਜਨਰਲ ਜ਼ੈੱਡ ਨੌਜਵਾਨਾਂ ਦੇ ਇਸ ਵਿਰੋਧ ਨੇ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਘਟਨਾ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਸਰਕਾਰੀ ਮੰਤਰੀਆਂ ਨੇ ਦਿੱਤਾ ਅਸਤੀਫਾ
ਇਸ ਹਿੰਸਕ ਵਿਰੋਧ ਪ੍ਰਦਰਸ਼ਨ ਦੇ ਦਬਾਅ ਹੇਠ, ਪਹਿਲਾਂ ਗ੍ਰਹਿ ਮੰਤਰੀ ਰਮੇਸ਼ ਲੇਖਕ, ਖੇਤੀਬਾੜੀ ਮੰਤਰੀ ਰਾਮਨਾਥ ਅਧਿਕਾਰੀ, ਸਿਹਤ ਮੰਤਰੀ ਪ੍ਰਦੀਪ ਪੌਡੇਲ ਅਤੇ ਜਲ ਸਪਲਾਈ ਮੰਤਰੀ ਪ੍ਰਦੀਪ ਯਾਦਵ ਨੇ ਅਸਤੀਫਾ ਦੇ ਦਿੱਤਾ। ਸਥਿਤੀ ਨੂੰ ਕਾਬੂ ਤੋਂ ਬਾਹਰ ਹੁੰਦੇ ਦੇਖ ਕੇ, ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੂੰ ਵੀ ਅਸਤੀਫਾ ਦੇਣਾ ਪਿਆ।
ਸੰਸਦ ਭਵਨ 'ਚ ਭੰਨ੍ਹਤੋੜ ਤੇ ਲਾਈ ਅੱਗ
ਗੁੱਸੇ 'ਚ ਪ੍ਰਦਰਸ਼ਨਕਾਰੀ ਸੰਸਦ ਭਵਨ 'ਚ ਦਾਖਲ ਹੋਏ ਤੇ ਭੰਨ੍ਹਤੋੜ ਕੀਤੀ ਤੇ ਅੱਗ ਲਗਾ ਦਿੱਤੀ। ਇਸ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀਆਂ ਪੁਸ਼ਪ ਕਮਲ ਦਹਿਲ ਪ੍ਰਚੰਡ ਤੇ ਸ਼ੇਰ ਬਹਾਦੁਰ ਦੇਉਬਾ ਦੇ ਘਰਾਂ 'ਤੇ ਵੀ ਹਮਲਾ ਕੀਤਾ ਗਿਆ। ਗ੍ਰਹਿ ਮੰਤਰੀ ਰਮੇਸ਼ ਲੇਖਕ ਤੇ ਸੰਚਾਰ ਮੰਤਰੀ ਪ੍ਰਿਥਵੀ ਸੁੱਬਾ ਗੁਰੰਗ ਦੇ ਘਰਾਂ ਨੂੰ ਵੀ ਸਾੜ ਦਿੱਤਾ ਗਿਆ। ਪੁਲਸ ਨੇ ਸਖ਼ਤੀ ਦਿਖਾਈ, ਪਰ ਸਥਿਤੀ ਕਾਬੂ 'ਚ ਨਹੀਂ ਆ ਰਹੀ। ਇਸ ਹਿੰਸਾ 'ਚ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਸੈਂਕੜੇ ਜ਼ਖਮੀ ਹੋ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵੱਡੀ ਖ਼ਬਰ ; ਅੱਤਵਾਦੀਆਂ ਨੇ ਪੁਲਸ ਅਧਿਕਾਰੀਆਂ ਦੇ ਨਿਰਮਾਣ ਅਧੀਨ ਘਰਾਂ ਨੂੰ ਬਣਾਇਆ ਨਿਸ਼ਾਨਾ
NEXT STORY