ਬੀਜਿੰਗ (ਏਜੰਸੀ)- ਚੀਨ ਦੇ ਉੱਤਰੀ ਖੇਤਰ ‘ਚ ਸ਼ਨੀਵਾਰ ਨੂੰ ਇਕ ਫੂਡ ਮਾਰਕੀਟ ‘ਚ ਅੱਗ ਲੱਗਣ ਕਾਰਨ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਇਕ ਸਰਕਾਰੀ ਸਮਾਚਾਰ ਏਜੰਸੀ ਨੇ ਕਿਆਓਸੀ ਜ਼ਿਲ੍ਹੇ ਦੇ ਇਕ ਅਧਿਕਾਰੀ ਦੇ ਹਵਾਲੇ ਨਾਲ ਆਪਣੀ ਖਬਰ 'ਚ ਕਿਹਾ ਕਿ ਸ਼ਨੀਵਾਰ ਦੁਪਹਿਰ ਝਾਂਗਜਿਆਕੋਊ ਸ਼ਹਿਰ ਦੀ ਲੀਗੁਆਂਗ ਮਾਰਕੀਟ 'ਚ ਅੱਗ ਲੱਗ ਗਈ ਅਤੇ ਸਥਾਨਕ ਸਮੇਂ ਮੁਤਾਬਕ ਦੁਪਹਿਰ 2 ਵਜੇ ਤੱਕ ਅੱਗ 'ਤੇ ਕਾਬੂ ਪਾ ਲਿਆ ਗਿਆ।
ਇਹ ਵੀ ਪੜ੍ਹੋ: 7 ਸੂਬਿਆਂ ਅਤੇ ਤਿੰਨ ਨਗਰ ਪਾਲਿਕਾਵਾਂ 'ਚ 60 ਦਿਨਾਂ ਲਈ ਐਮਰਜੈਂਸੀ ਦਾ ਐਲਾਨ
ਖਬਰਾਂ ਮੁਤਾਬਕ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਲੋਕ ਮੁੱਖ ਤੌਰ 'ਤੇ ਇਸ ਮਾਰਕੀਟ 'ਚ ਖਾਣ-ਪੀਣ ਦੀਆਂ ਵਸਤੂਆਂ ਖਰੀਦਣ ਲਈ ਆਉਂਦੇ ਹਨ। ਬੀਜਿੰਗ ਦੀ ਸਰਹੱਦ ਨਾਲ ਲੱਗਦੇ ਹੇਬੇਈ ਸੂਬੇ ਵਿੱਚ ਸਥਿਤ ਝਾਂਗਜਿਆਕੋਊ ਨੇ 2022 ਦੀਆਂ ਸਰਦ ਰੁੱਤ ਓਲੰਪਿਕ ਖੇਡਾਂ ਦੌਰਾਨ ਸਮਾਗਮਾਂ ਦੀ ਮੇਜ਼ਬਾਨੀ ਕੀਤੀ ਸੀ।
ਇਹ ਵੀ ਪੜ੍ਹੋ: ਸ਼ਰਾਬ ਦਾ ਹਰ ਘੁੱਟ ਵਧਾਉਂਦੈ ਕੈਂਸਰ ਦਾ ਖ਼ਤਰਾ, ਹੋਇਆ ਹੈਰਾਨੀਜਨਕ ਖ਼ੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
7 ਸੂਬਿਆਂ ਅਤੇ ਤਿੰਨ ਨਗਰ ਪਾਲਿਕਾਵਾਂ 'ਚ 60 ਦਿਨਾਂ ਲਈ ਐਮਰਜੈਂਸੀ ਦਾ ਐਲਾਨ
NEXT STORY