ਇੰਟਰਨੈਸ਼ਨਲ ਡੈਸਕ- ਬੰਗਲਾਦੇਸ਼ ਦੀ ਰਾਜਧਾਨੀ ਢਾਕਾ 'ਚ ਵੀਰਵਾਰ ਰਾਤ ਨੂੰ ਇਕ ਸੱਤ ਮੰਜ਼ਿਲਾ ਇਮਾਰਤ 'ਚ ਅੱਗ ਲੱਗਣ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ ਹੋ ਗਈ ਅਤੇ 22 ਹੋਰ ਜ਼ਖਮੀ ਹੋ ਗਏ। ਬੰਗਲਾਦੇਸ਼ ਦੇ ਸਿਹਤ ਮੰਤਰੀ ਡਾਕਟਰ ਸਾਮੰਤ ਲਾਲ ਸੇਨ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅੱਗ ਲੱਗਣ ਦੀ ਘਟਨਾ ਢਾਕਾ ਦੇ ਬੇਲੀ ਰੋਡ ਇਲਾਕੇ 'ਚ 'ਗ੍ਰੀਨ ਕੋਜ਼ੀ ਕਾਟੇਜ' ਇਮਾਰਤ 'ਚ ਵਾਪਰੀ।
ਇਹ ਵੀ ਪੜ੍ਹੋ- ਕਿਸਾਨ ਅੰਦੋਲਨ ਬਾਰੇ ਨਹੀਂ ਆਇਆ ਕੋਈ ਫ਼ੈਸਲਾ, ਕੀ ਹੋਰ ਟਲੇਗਾ 'ਦਿੱਲੀ ਕੂਚ' ?
ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤ ਦੀ ਪਹਿਲੀ ਮੰਜ਼ਿਲ 'ਤੇ ਸਥਿਤ ਪ੍ਰਸਿੱਧ ਰੈਸਟੋਰੈਂਟ 'ਕੱਚੀ ਭਾਈ' 'ਚ ਵੀਰਵਾਰ ਰਾਤ ਕਰੀਬ 9.50 ਵਜੇ ਅੱਗ ਲੱਗੀ, ਜੋ ਤੇਜ਼ੀ ਨਾਲ ਉੱਪਰਲੀਆਂ ਮੰਜ਼ਿਲਾਂ ਤੱਕ ਵੀ ਫੈਲ ਗਈ। ਇਨ੍ਹਾਂ ਮੰਜ਼ਿਲਾਂ 'ਤੇ ਰੈਸਟੋਰੈਂਟ ਅਤੇ ਕੱਪੜਿਆਂ ਦੀਆਂ ਦੁਕਾਨਾਂ ਸਨ। ਸੇਨ ਨੇ ਕਿਹਾ ਕਿ ਢਾਕਾ ਮੈਡੀਕਲ ਕਾਲਜ ਹਸਪਤਾਲ (ਡੀਐਮਸੀਐਚ)33 ਲਾਸ਼ਾਂ ਅਤੇ ਸ਼ੇਖ ਹਸੀਨਾ ਨੈਸ਼ਨਲ ਇੰਸਟੀਚਿਊਟ ਆਫ਼ ਬਰਨ ਐਂਡ ਪਲਾਸਟਿਕ ਸਰਜਰੀ ਵਿੱਚ 10 ਲਾਸ਼ਾਂ ਨੂੰ ਲਿਆਂਦਾ ਗਿਆ ਅਤੇ ਇੱਕ ਹੋਰ ਵਿਅਕਤੀ ਦੀ ਪੁਲਸ ਹਸਪਤਾਲ ਵਿੱਚ ਮੌਤ ਹੋ ਗਈ।
ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤ 'ਚੋਂ 75 ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ 'ਚੋਂ 42 ਬੇਹੋਸ਼ ਹਨ। ਇਸ ਭਿਆਨਕ ਹਾਦਸੇ ਦੀਆਂ ਵੀਡੀਓਜ਼ ਲਗਾਤਾਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਵੀਡੀਓਜ਼ 'ਚ ਫਾਇਰ ਬ੍ਰਿਗੇਡ ਦੀਆਂ ਟੀਮਾਂ ਲੋਕਾਂ ਨੂੰ ਬਾਹਰ ਕੱਢਦੇ ਹੋਏ ਅਤੇ ਅੱਗ ਬੁਝਾਉਂਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਡਾਕਟਰਾਂ ਨੇ ਦੱਸਿਆ ਕਿ ਕੁਝ ਲੋਕਾਂ ਦੀਆਂ ਲਾਸ਼ਾਂ ਇੰਨੀਆਂ ਬੁਰੀ ਤਰ੍ਹਾਂ ਸੜ ਚੁੱਕੀਆਂ ਸਨ ਕਿ ਉਨ੍ਹਾਂ ਦੀ ਪਛਾਣ ਕਰਨੀ ਮੁਸ਼ਕਲ ਹੈ। ਉਨ੍ਹਾਂ ਨੇ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਪ੍ਰਗਟਾਇਆ ਹੈ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਰਾਤ 12.30 ਵਜੇ ਅੱਗ 'ਤੇ ਕਾਬੂ ਪਾਇਆ।
Bangladesh: Massive fire kills 44 people at Bailey Road building in Dhaka
Read @ANI Story | https://t.co/ykjeSlkJuU#Bangladesh #Fire #Dhaka pic.twitter.com/IRQ4M2AeUQ
— ANI Digital (@ani_digital) February 29, 2024
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਭੀੜ ਤੰਤਰ' ਖ਼ਿਲਾਫ਼ ਰਿਸ਼ੀ ਸੁਨਕ ਸਖ਼ਤ, ਪੁਲਸ ਨੂੰ ਦਿੱਤੇ ਸਖ਼ਤੀ ਵਰਤਨ ਦੇ ਨਿਰਦੇਸ਼
NEXT STORY