ਕਾਹਿਰਾ (ਏ. ਪੀ.)- ਮਿਸਰ ਦੀ ਰਾਜਧਾਨੀ ਕਾਹਿਰਾ ਦੇ ਇਕ ਹਸਪਤਾਲ ’ਚ ਬੁੱਧਵਾਰ ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ ਅਤੇ 32 ਲੋਕ ਜ਼ਖਮੀ ਹੋ ਗਏ। ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਬਰਫ਼ਬਾਰੀ ਵੇਖਣ ਡਲਹੌਜ਼ੀ ਗਏ ਸਨ 3 ਪੰਜਾਬੀ ਨੌਜਵਾਨ, ਠੰਡ ਤੋਂ ਬਚਣ ਦੇ ਚੱਕਰ 'ਚ ਇਕ ਨੇ ਗੁਆਈ ਜਾਨ
ਸਿਹਤ ਮੰਤਰਾਲੇ ਨੇ ਦੱਸਿਆ ਕਿ ਅੱਗ ਪੂਰਬੀ ਕਾਹਿਰਾ ’ਚ ਮਟੇਰੀਆ ਦੇ ਨੇੜੇ ਸਥਿਤ ਨੂਰ ਮੁਹੰਮਦੀ ਹਸਪਤਾਲ ’ਚ ਲੱਗੀ, ਜਿਸ ਨੂੰ ਇਕ ਚੈਰੀਟੇਬਲ ਸੰਸਥਾ ਵੱਲੋਂ ਚਲਾਇਆ ਜਾਂਦਾ ਹੈ। ਮੰਤਰਾਲਾ ਨੇ ਇਕ ਬਿਆਨ ’ਚ ਕਿਹਾ ਕਿ ਹਸਪਤਾਲ ਦੇ ਰੇਡੀਓਲਾਜੀ ਵਿਭਾਗ ’ਚ ਅੱਗ ਲੱਗੀ ਪਰ ਉਨ੍ਹਾਂ ਨੇ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸਕਾਟਲੈਂਡ 'ਚ ਚੱਲੇਗੀ ਦੁਨੀਆ ਦੀ ਪਹਿਲੀ ਡਰਾਈਵਰ ਰਹਿਤ ਬੱਸ ਸੇਵਾ
NEXT STORY