ਕੈਨੇਟ - ਅਮਰੀਕਾ ਦੇ ਮਿਸੌਰੀ ਸੂਬੇ ਦੇ ਇਕ 'ਅਮਰੀਕਨ ਲੀਜ਼ਨ' ਕਲੱਬ ਵਿਚ ਸ਼ਨੀਵਾਰ ਦੇਰ ਰਾਤ ਨੂੰ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖਮੀ ਹੋ ਗਏ। ਸਥਾਨਕ ਪੁਲਸ ਵੱਲੋਂ ਇਹ ਜਾਣਕਾਰੀ ਦਿੱਤੀ ਗਈ।
ਕੇ. ਏ. ਆਈ. ਟੀ.-ਟੀ. ਵੀ. ਦੀ ਖਬਰ ਮੁਤਾਬਕ ਦੇਰ ਰਾਤ ਕਰੀਬ ਸਾਢੇ 12 ਵਜੇ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਕੈਨੇਟ ਵਿਚ ਅਮਰੀਕਨ ਲੀਜ਼ਨ ਇਮਾਰਤ ਅੰਦਰੋਂ ਅਧਿਕਾਰੀਆਂ ਨੂੰ 5 ਵਿਅਕਤੀ ਮਿਲੇ। ਇਨ੍ਹਾਂ ਵਿਚੋਂ 2 ਲੋਕਾਂ ਨੂੰ ਗੰਭੀਰ ਹਾਲਤ ਵਿਚ ਮਿਸੌਰੀ ਦੇ ਕੇਪ ਗਿਰਾਰਡੋ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ। 2 ਹੋਰਨਾਂ ਜ਼ਖਮੀਆਂ ਦਾ ਇਲਾਜ ਸਥਾਨਕ ਹਸਪਤਾਲਾਂ ਵਿਚ ਚੱਲ ਰਿਹਾ ਹੈ। ਗੋਲੀਬਾਰੀ ਦੇ ਸਬੰਧ ਵਿਚ ਤੁਰੰਤ ਕਿਸੇ ਦੀ ਗ੍ਰਿਫਤਾਰੀ ਦੀ ਖਬਰ ਨਹੀਂ ਹੈ। ਦੱਸ ਦਈਏ ਕਿ ਅਮਰੀਕਾ ਹਰ ਰੋਜ਼ ਕਿਸੇ ਨਾ ਕਿਸੇ ਸੂਬੇ ਵਿਚ ਲੋਕਾਂ ਵੱਲੋਂ ਗੋਲੀਬਾਰੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਜਿਸ ਵਿਚ ਜਾਨੀ-ਮਾਲੀ ਨੁਕਸਾਨ ਹੋਣ ਦੀ ਸ਼ੰਕਾ ਹੈ। ਟਰੰਪ ਪ੍ਰਸ਼ਾਸਨ ਦੌਰਾਨ ਹਥਿਆਰਾਂ 'ਤੇ ਬੈਨ ਲਾਉਣ ਸਬੰਧੀ ਕਈ ਵਾਰ ਸਾਬਕਾ ਰਾਸ਼ਟਰਪਤੀ ਵੱਲੋਂ ਜਵਾਬੀ ਕਾਰਵਾਈ ਕੀਤੀ ਗਈ ਪਰ ਇਸ ਨੂੰ ਲਾਗੂ ਕਰਨ ਵਿਚ ਉਹ ਅਸਫਲ ਰਹੇ। ਹੁਣ ਦੇਖਣਾ ਇਹ ਹੋਵੇਗਾ ਕਿ ਮੌਜੂਦਾ ਰਾਸ਼ਟਰਪਤੀ ਜੋ ਬਾਈਡੇਨ ਹਥਿਆਰਾਂ ਦੀ ਰੋਕਥਾਮ ਲਈ ਕਿਹੜੇ ਨਵੇਂ ਨਿਯਮ ਬਣਾਉਂਦੇ ਹਨ।
ਨਾਇਜ਼ੀਰੀਆ 'ਚ ਫੌਜ ਦਾ ਜਹਾਜ਼ ਹਾਦਸੇ ਦਾ ਸ਼ਿਕਾਰ, 7 ਲੋਕਾਂ ਦੀ ਮੌਤ
NEXT STORY