ਪੇਸ਼ਾਵਰ (ਭਾਸ਼ਾ): ਪਾਕਿਸਤਾਨ ਦੇ ਉੱਤਰੀ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿਚ ਜ਼ਮੀਨ ਵਿਵਾਦ ਨੂੰ ਲੈਕੇ ਦੋ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਗੋਲੀਬਾਰੀ ਵਿਚ 8 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਪੜ੍ਹੋ ਇਹ ਅਹਿਮ ਖਬਰ- ਇਟਲੀ 'ਚ ਲੱਗੇਗਾ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ
ਪੁਲਸ ਨੇ ਇਹ ਜਾਣਕਾਰੀ ਦਿੱਤੀ। ਸੂਬੇ ਦੇ ਲੋਅਰ ਕੁਰਮ ਕਬਾਇਲੀ ਜ਼ਿਲ੍ਹੇ ਵਿਚ ਦੋ ਗੁੱਟਾਂ ਵਿਚ ਇਹ ਗੋਲੀਬਾਰੀ ਹੋਈ। ਪੁਲਸ ਨੇ ਕਿਹਾ ਕਿ ਦੋਹਾਂ ਸਮੂਹਾਂ ਵਿਚਾਲੇ ਗੱਲਬਾਤ ਦੇ ਬਾਅਦ ਗੋਲੀਬਾਰੀ ਬੰਦ ਹੋ ਗਈ ਹੈ। ਉਹਨਾਂ ਨੇ ਕਿਹਾ ਕਿ ਖੇਤਰ ਵਿਚ ਸ਼ਾਂਤੀ ਸਥਾਪਿਤ ਕਾਇਮ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਐਸਟ੍ਰਾਜ਼ੈਨੇਕਾ ਵੈਕਸੀਨ ਦੀਆਂ ਪੇਚੀਦਗੀਆਂ ਕਾਰਨ ਹੋਈ ਲੀਜ਼ਾ ਸ਼ਾਅ ਦੀ ਮੌਤ
NEXT STORY