ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਸ਼ਹਿਰ ਸਰੀ ’ਚ ਲਗਾਤਾਰ ਦੂਜੇ ਦਿਨ ਵੀ ਗੋਲੀਆਂ ਚੱਲਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਐਤਵਾਰ ਨੂੰ ਹੋਈ ਗੋਲੀਬਾਰੀ ਬਾਰੇ ਕੋਈ ਜ਼ਿਆਦਾ ਜਾਣਕਾਰੀ ਨਹੀਂ ਮਿਲੀ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਸਰੀ-ਡੈਲਟਾ ਸਰਹੱਦ ’ਤੇ ਦਿਨ-ਦਿਹਾੜੇ ਹੋਈ ਗੋਲੀਬਾਰੀ ’ਚ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਸੀ। ਜ਼ਖਮੀ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਔਰਤ ਨੇ ਜ਼ਹੀਰੀਲੀ ਚੀਜ਼ ਖਾ ਕੇ ਕੀਤੀ ਖੁਦਕੁਸ਼ੀ, ਸਹੁਰੇ ਪਰਿਵਾਰ ਨੇ ਬੱਚਿਆਂ ਨੂੰ ਨਹੀਂ ਹੋਣ ਦਿੱਤਾ ਸਸਕਾਰ 'ਚ ਸ਼ਾਮਲ
ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਗੋਲੀਬਾਰੀ ਸਰੀ ’ਚ ਗੈਂਗਾਂ ਵਿਚਾਲੇ ਹੋਈ ਟਾਰਗੈੱਟ ਕਿਲਿੰਗ ਦੇ ਲਈ ਤਾਂ ਨਹੀਂ ਕੀਤੀ ਗਈ। ਪੁਲਸ ਨੇ ਕਿਹਾ ਕਿ ਉਹ ਹਮਲੇ ਅਤੇ ਉਸ ਤੋਂ ਲਗਭਗ ਅੱਧੇ ਘੰਟੇ ਬਾਅਦ 99ਵੇਂ ਐਵੇਨਿਊ ਨੇੜੇ 179ਵੀਂ ਸਟ੍ਰੀਟ ’ਤੇ ਸਾੜੇ ਗਏ ਵਾਹਨ ਵਿਚਕਾਰ ਸਬੰਧ ਦੀ ਜਾਂਚ ਕਰ ਰਹੇ ਹਨ। ਪੁਲਸ ਨੇ ਜਾਂਚ ਦੌਰਾਨ ਸੜਕਾਂ ਨੂੰ ਬੰਦ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਲਈ ਕਿਹਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਕੈਨੇਡਾ 'ਚ ਘਰ ਖਰੀਦਣ ਦਾ ਸੁਫ਼ਨਾ ਦੇਖ ਰਹੇ ਵਿਦੇਸ਼ੀਆਂ ਨੂੰ ਝਟਕਾ, ਦੋ ਸਾਲ ਹੋਰ ਵਧੀ ਪਾਬੰਦੀ
NEXT STORY