ਇੰਟਰਨੈਸ਼ਨਲ ਡੈਸਕ : ਵੈਨੇਜ਼ੁਏਲਾ ਦੀ ਰਾਜਧਾਨੀ ਕਰਾਕਸ 'ਚ ਮੀਰਾਫਲੋਰੇਸ ਰਾਸ਼ਟਰਪਤੀ ਭਵਨ ਦੇ ਨੇੜੇ ਭਾਰੀ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਹੈ। ਦੱਸ ਦੇਈਏ ਕਿ ਇਹ ਘਟਨਾ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਅਮਰੀਕੀ ਵਿਸ਼ੇਸ਼ ਬਲਾਂ ਦੁਆਰਾ ਇੱਕ ਛਾਪੇਮਾਰੀ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਵਾਪਰੀ ਹੈ। ਸਰਕਾਰ ਦੇ ਇੱਕ ਕਰੀਬੀ ਸੂਤਰ ਮੁਤਾਬਕ ਮੀਰਾਫਲੋਰੇਸ ਪੈਲੇਸ ਦੇ ਉੱਪਰ ਅਣਪਛਾਤੇ ਡਰੋਨ ਉੱਡ ਰਹੇ ਸਨ ਅਤੇ ਅਜਿਹੀ ਸਥਿਤੀ ਵਿੱਚ ਸੁਰੱਖਿਆ ਬਲਾਂ ਨੇ ਰਾਤ 8:00 ਵਜੇ ਦੇ ਕਰੀਬ ਜਵਾਬੀ ਕਾਰਵਾਈ ਵਿੱਚ ਗੋਲੀਬਾਰੀ ਕੀਤੀ।
ਇਹ ਵੀ ਪੜ੍ਹੋ : ਹੁਣ ਘਰ ਬੈਠੇ Online ਰੀਨਿਊ ਕਰੋ ਆਪਣਾ ਡਰਾਈਵਿੰਗ ਲਾਇਸੈਂਸ, RTO ਜਾਣ ਦੀ ਲੋੜ ਨਹੀਂ
ਡੈਲਸੀ ਰੋਡਰਿਗਜ਼ ਦੇ ਅੰਤਰਿਮ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਣ ਵੇਲੇ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ। ਇਸ ਗੋਲੀਬਾਰੀ ਦੀ ਆਵਾਜ਼ ਨੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਸਨਸਨੀ ਫੈਲਾ ਦਿੱਤੀ, ਹਾਲਾਂਕਿ ਵੈਨੇਜ਼ੁਏਲਾ ਦੇ ਸੁਰੱਖਿਆ ਬਲਾਂ ਨੇ ਕਿਹਾ ਹੈ ਕਿ ਸਥਿਤੀ ਕਾਬੂ ਹੇਠ ਹੈ। ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ ਸਰਕਾਰੀ ਇਮਾਰਤਾਂ ਨੇੜੇ ਡਰੋਨ ਦੇਖੇ ਗਏ ਸਨ। ਸੁਰੱਖਿਆ ਬਲਾਂ ਨੇ ਉਨ੍ਹਾਂ 'ਤੇ ਗੋਲੀਬਾਰੀ ਕੀਤੀ ਅਤੇ ਸ਼ਹਿਰ ਦੇ ਮੁੱਖ ਮੰਤਰਾਲਿਆਂ ਨੂੰ ਖਾਲੀ ਕਰਵਾ ਲਿਆ।
ਇਹ ਵੀ ਪੜ੍ਹੋ : ਗਰਮੀਆਂ 'ਚ AC ਚਲਾ ਕੇ ਵੀ ਨਹੀਂ ਆਵੇਗਾ ਬਿਜਲੀ ਦਾ ਬਿਲ, ਬੱਸ ਕਰ ਲਓ ਇਹ ਛੋਟਾ ਜਿਹਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਡੈਲਸੀ ਰੋਡਰਿਗਜ਼ ਬਣੀ ਵੈਨੇਜ਼ੁਏਲਾ ਦੀ ਅੰਤਰਿਮ ਰਾਸ਼ਟਰਪਤੀ, ਮਾਦੁਰੋ-ਫਲੋਰੇਸ ਨੂੰ ਦੱਸਿਆ ਅਸਲ ਹੀਰੋ
NEXT STORY