ਢਾਕਾ- ਕੋਰੋਨਾ ਵਾਇਰਸ ਮਹਾਮਾਰੀ ਬੰਗਲਾਦੇਸ਼ ਵਿਚ ਫਸੇ 168 ਭਾਰਤੀ ਵਿਦਿਆਰਥੀਆਂ ਦਾ ਪਹਿਲਾ ਜੱਥਾ ਏਅਰ ਇੰਡੀਆ ਦੇ ਇਕ ਵਿਸ਼ੇਸ਼ ਜਹਾਜ਼ ਰਾਹੀਂ ਸ਼ੁੱਕਰਵਾਰ ਨੂੰ ਸਵਦੇਸ਼ ਰਵਾਨਾ ਹੋਇਆ। ਇਹ ਜਹਾਜ਼ ਸਿੱਧਾ ਸ਼੍ਰੀਨਗਰ ਹਵਾਈ ਅੱਡੇ ਪਹੁੰਚੇਗਾ।
ਵਿਦੇਸ਼ ਵਿਚ ਫਸੇ ਹੋਏ ਲੋਕਾਂ ਨੂੰ ਸਵਦੇਸ਼ ਲਿਆਉਣ ਦੇ ਲਈ ਭਾਰਤ ਸਰਕਾਰ 'ਮੁਹਿੰਮ ਵੰਦੇ ਭਾਰਤ-ਸਵਦੇਸ਼ ਵਾਪਸੀ' ਚਲਾ ਰਹੀ ਹੈ ਤੇ ਇਸੇ ਮੁਹਿੰਮ ਦੇ ਤਹਿਤ ਇਹਨਾਂ ਭਾਰਤੀਆਂ ਨੂੰ ਸਵਦੇਸ਼ ਲਿਆਂਦਾ ਜਾ ਰਿਹਾ ਹੈ। ਭਾਰਤ ਦੇ ਹੋਰ ਨਾਗਰਿਕਾਂ ਦੀ ਸਵਦੇਸ਼ ਵਾਪਸੀ ਦੇ ਲਈ ਵੀ ਇਸ ਤਰ੍ਹਾਂ ਦੀਆਂ ਉਡਾਣਾਂ ਦਾ ਸੰਚਾਲਨ ਕੀਤਾ ਜਾ ਰਿਹਾ ਹੈ। ਬੰਗਲਾਦੇਸ਼ ਵਿਚ ਭਾਰਤੀ ਹਾਈ ਕਮਿਸ਼ਨ ਨੇ ਆਪਣੀ ਵੈੱਬਸਾਈਟ 'ਤੇ ਇਸ ਸਬੰਧੀ ਰਜਿਸਟ੍ਰੇਸ਼ਨ ਲਈ ਇਕ ਲਿੰਕ ਵੀ ਸਾਂਝਾ ਕੀਤਾ ਹੈ। ਇਸ ਦੌਰਾਨ ਹਾਈ ਕਮਿਸ਼ਨਰ ਰੀਵਾ ਗਾਂਗੁਲੀ ਦਾਸ ਨੇ ਹਵਾਈ ਅੱਡੇ 'ਤੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।
ਅਮਰੀਕਾ: ਪੁਲਸ ਦੀ ਗੋਲੀਬਾਰੀ ਦੌਰਾਨ 3 ਲੋਕ ਹਲਾਕ, ਵਿਰੋਧ 'ਚ ਸੜਕਾਂ 'ਤੇ ਉਤਰੇ ਲੋਕ
NEXT STORY