ਵੇਲਿੰਗਟਨ (ਬਿਊਰੋ)— ਨਿਊਜ਼ੀਲੈਂਡ ਵਿਚ 6 ਮਹੀਨੇ ਤੋਂ ਵੀ ਵੱਧ ਸਮੇਂ ਬਾਅਦ ਕੋਰੋਨਾ ਵਾਇਰਸ ਨਾਲ ਮੌਤ ਦਾ ਇਕ ਮਾਮਲਾ ਸਾਹਮਣੇ ਆਇਆ ਹੈ, ਉੱਥੇ ਹੀ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਲਗਾਤਾਰ ਕਮੀ ਆ ਰਹੀ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਵਾਇਰਸ ਨਾਲ 90 ਸਾਲਾ ਬੀਬੀ ਦੀ ਮੌਤ ਹੋ ਗਈ, ਉਸ ਨੂੰ ਹੋਰ ਬੀਮਾਰੀਆਂ ਵੀ ਸਨ।
ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿਚ ਕਮਿਊਨਿਟੀ ਪੱਧਰ ’ਤੇ ਵਾਇਰਸ ਦੇ 20 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਨਿਊਜ਼ੀਲੈਂਡ ’ਚ ਪਿਛਲੇ ਮਹੀਨੇ ਵਾਇਰਸ ਦੇ ਡੈਲਟਾ ਰੂਪ ਦੇ ਮਾਮਲੇ ਸਾਹਮਣੇ ਆਉਣ ਮਗਰੋਂ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਤਾਲਾਬੰਦੀ ਲਾਗੂ ਕੀਤੀ ਗਈ ਸੀ। ਦੇਸ਼ ’ਚ ਵਾਇਰਸ ਦੇ ਮਾਮਲੇ ਲਗਾਤਾਰ ਘੱਟ ਹੋ ਰਹੇ ਹਨ।
ਓਧਰ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਮਿ੍ਰਤਕ ਬੀਬੀ ਦੇ ਪਰਿਵਾਰ ਪ੍ਰਤੀ ਆਪਣੀ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਹਰ ਮੌਤ ਕੋਵਿਡ-19 ਦੇ ਸਾਡੇ ਸਮਾਜ ਵਿਚ ਦਾਖ਼ਲ ਹੋਣ ਕਾਰਨ ਹੋਣ ਵਾਲੇ ਨੁਕਸਾਨ ਦੀ ਯਾਦ ਦਿਵਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਬਜ਼ੁਰਗ ਨਿਊਜ਼ੀਲੈਂਡ ਵਾਸੀ ਅਤੇ ਸਿਹਤ ਸਮੱਸਿਆਵਾਂ ਵਾਲੇ ਲੋਕ ਵਾਇਰਸ ਤੋਂ ਸਭ ਤੋਂ ਵੱਧ ਜ਼ੋਖਮ ਵਿਚ ਹਨ। ਇਸ ਦਾ ਇਕ ਕਾਰਨ ਤਾਲਾਬੰਦੀ ਇਸ ਦੇ ਪ੍ਰਸਾਰ ਨੂੰ ਰੋਕਣ ਲਈ ਇਕ ਮਹੱਤਵਪੂਰਨ ਸਾਧਨ ਹੈ।
ਅਫ਼ਗਾਨਿਸਤਾਨ ’ਚ ਹਾਰ ਮਗਰੋਂ ਅਮਰੀਕੀਆਂ ਦਾ ਰਾਸ਼ਟਰਪਤੀ ’ਤੇ ਭਰੋਸਾ ਹੋਇਆ ਘੱਟ, ਅਪਰੂਵਲ ਰੇਟਿੰਗ ਘਟੀ
NEXT STORY