ਲਾਹੌਰ (ਭਾਸ਼ਾ): ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਪਾਕਿਸਤਾਨ 'ਚ ਸੋਸ਼ਲ ਮੀਡੀਆ 'ਤੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦੀਆਂ ਨਕਲੀ ਫੋਟੋਆਂ ਤੇ ਵੀਡੀਓਜ਼ ਸਾਂਝੀਆਂ ਕਰਨ 'ਚ ਸ਼ਾਮਲ ਹੋਣ ਦੇ ਦੋਸ਼ ਵਿਚ ਇਮਰਾਨ ਖਾਨ ਦੇ ਪੰਜ ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਕੂਲਾਂ 'ਚ ਵਧ ਗਈਆਂ ਛੁੱਟੀਆਂ, ਬੱਚਿਆਂ ਦੀਆਂ ਲੱਗੀਆਂ ਮੌਜਾਂ
ਫੈੱਡਰਲ ਇਨਵੈਸਟੀਗੇਸ਼ਨ ਏਜੰਸੀ (ਐੱਫਆਈਏ) ਦੀ ਲਾਹੌਰ ਸਥਿਤ ਸਾਈਬਰ ਕ੍ਰਾਈਮ ਯੂਨਿਟ ਨੇ ਸ਼ਨੀਵਾਰ ਨੂੰ ਪੰਜਾਬ ਸੂਬੇ ਦੇ ਵੱਖ-ਵੱਖ ਇਲਾਕਿਆਂ ਤੋਂ ਮਰੀਅਮ ਅਤੇ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦੀਆਂ ਨਕਲੀ ਫੋਟੋਆਂ ਅਤੇ ਵੀਡੀਓ ਅਪਲੋਡ ਕਰਨ ਦੇ ਦੋਸ਼ ਵਿੱਚ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ਨੂੰ ਇਮਰਾਨ ਦੇ ਸਮਰਥਕ ਮੰਨਿਆ ਜਾ ਰਿਹਾ ਹੈ। ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਪਿਛਲੇ ਐਤਵਾਰ ਰਹੀਮ ਯਾਰ ਖਾਨ ਦੇ ਸ਼ੇਖ ਜ਼ਾਇਦ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਦਾ ਸਵਾਗਤ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕੀਤਾ। ਇਸ ਮੌਕੇ ਮਰੀਅਮ ਵੀ ਮੌਜੂਦ ਸੀ ਅਤੇ ਉਨ੍ਹਾਂ ਨੇ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਦਾ ਹੱਥ ਮਿਲਾ ਕੇ ਸਵਾਗਤ ਕੀਤਾ।
ਇਹ ਵੀ ਪੜ੍ਹੋ : 6 ਲੱਖ ਖ਼ਰਚ ਪਤਨੀ ਨੂੰ ਬਣਾਇਆ ਨਰਸ, ਲੱਗ ਗਈ ਨੌਕਰੀ ਤਾਂ ਬਦਲੇ ਤੇਵਰ, ਪ੍ਰੇਮੀ ਨਾਲ ਮਾਰ ਲਈ ਉਡਾਰੀ
ਵਿਰੋਧੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਨੇ ਮਰੀਅਮ ਦੀ ਸਖ਼ਤ ਆਲੋਚਨਾ ਕੀਤੀ ਸੀ ਤੇ ਯੂਏਈ ਦੇ ਰਾਸ਼ਟਰਪਤੀ ਨਾਲ ਹੱਥ ਮਿਲਾਉਣ ਦੇ ਉਸ ਦੇ ਕਦਮ ਨੂੰ "ਬਹੁਤ ਹੀ ਅਣਉਚਿਤ" ਦੱਸਿਆ ਸੀ। ਬਾਅਦ ਵਿੱਚ, ਮਰੀਅਮ ਦੀ ਯੂਏਈ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਏਆਈ ਸੌਫਟਵੇਅਰ ਦੀ ਵਰਤੋਂ ਕਰਕੇ ਬਣਾਏ ਗਏ ਨਕਲੀ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਪ੍ਰਸਾਰਿਤ ਕੀਤੀਆਂ ਗਈਆਂ। ਮਰੀਅਮ ਨੇ ਇਨ੍ਹਾਂ ਵੀਡੀਓਜ਼ ਅਤੇ ਤਸਵੀਰਾਂ 'ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਸੀ ਅਤੇ ਇਨ੍ਹਾਂ ਦੇ ਪ੍ਰਸਾਰਣ ਵਿੱਚ ਸ਼ਾਮਲ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਸਨ। ਐੱਫਆਈਏ ਦੇ ਅਨੁਸਾਰ, ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 20 ਸੋਸ਼ਲ ਮੀਡੀਆ ਖਾਤੇ ਯੂਏਈ ਦੇ ਰਾਸ਼ਟਰਪਤੀ ਅਤੇ ਮਰੀਅਮ ਦੀਆਂ ਨਕਲੀ ਫੋਟੋਆਂ ਅਤੇ ਵੀਡੀਓ ਅਪਲੋਡ ਕਰਨ ਵਿੱਚ ਸ਼ਾਮਲ ਸਨ। ਏਜੰਸੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਭਿਆਨਕ ਹਾਦਸਾ : ਡੂੰਘੀ ਖੱਡ 'ਚ ਡਿੱਗੀ ਬੱਸ, ਪੰਜ ਲੋਕਾਂ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੱਧ ਯਮਨ 'ਚ ਗੈਸ ਸਟੇਸ਼ਨ 'ਤੇ ਧਮਾਕੇ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 15
NEXT STORY