ਓਟਾਵਾ/ਕੈਨੇਡਾ (ਰਾਜ ਗੋਗਨਾ/ਭਾਸ਼ਾ): ਕੈਨੇਡਾ ਵਿਚ ਵਾਪਰੇ ਸੜਕ ਹਾਦਸੇ ਵਿਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਭਾਰਤ ਦੇ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੇ ਸੋਮਵਾਰ ਨੂੰ ਕਿਹਾ ਕਿ 2 ਹੋਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਹ ਹਾਦਸਾ ਸ਼ਨੀਵਾਰ ਨੂੰ ਓਨਟਾਰੀਓ ਹਾਈਵੇਅ 'ਤੇ ਵਾਪਰਿਆ। ਅਜੈ ਬਿਸਾਰੀਆ ਨੇ ਟਵਿੱਟਰ 'ਤੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਜ਼ਾਹਰ ਕੀਤੀ ਹੈ।
ਇਹ ਵੀ ਪੜ੍ਹੋ: 16 ਲੋਕਾਂ ਦੀ ਜਾਨ ਲੈਣ ਵਾਲੇ ਪੰਜਾਬੀ ਟਰੱਕ ਡਰਾਈਵਰ ਨੂੰ ਕੈਨੇਡਾ ਤੋਂ ਕੀਤਾ ਜਾਵੇਗਾ ਡਿਪੋਰਟ
ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਨੇ ਕਿਹਾ, "ਕੈਨੇਡਾ ਵਿਚ ਦਿਲ ਦਹਿਲਾਉਣ ਵਾਲੀ ਤ੍ਰਾਸਦੀ: ਸ਼ਨੀਵਾਰ ਨੂੰ ਟੋਰਾਂਟੋ ਨੇੜੇ ਇਕ ਆਟੋ ਹਾਦਸੇ ਵਿਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। 2 ਹੋਰ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਪੀੜਤਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ। @IndiainToronto ਟੀਮ ਸਹਾਇਤਾ ਲਈ ਪੀੜਤਾਂ ਦੇ ਦੋਸਤਾਂ ਨਾਲ ਸੰਪਰਕ ਵਿਚ ਹੈ।'
ਇਹ ਵੀ ਪੜ੍ਹੋ: ਬਾਈਡੇਨ ਨੇ ਭਾਰਤੀ ਮੂਲ ਦੀ ਸ਼ੈਫਾਲੀ ਰਾਜ਼ਦਾਨ ਨੂੰ ਨੀਦਰਲੈਂਡ 'ਚ ਰਾਜਦੂਤ ਕੀਤਾ ਨਾਮਜ਼ਦ
ਕੁਇੰਟੇ ਵੈਸਟ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਸ (ਓਪੀਪੀ) ਅਨੁਸਾਰ ਮ੍ਰਿਤਕ ਵਿਦਿਆਰਥੀਆਂ ਦੀ ਪਛਾਣ ਹਰਪ੍ਰੀਤ ਸਿੰਘ, ਜਸਪਿੰਦਰ ਸਿੰਘ, ਕਰਨਪਾਲ ਸਿੰਘ, ਮੋਹਿਤ ਚੌਹਾਨ ਅਤੇ ਪਵਨ ਕੁਮਾਰ ਵਜੋਂ ਹੋਈ ਹੈ। ਉਹ ਸ਼ਨੀਵਾਰ ਸਵੇਰੇ ਹਾਈਵੇਅ 401 'ਤੇ ਇਕ ਯਾਤਰੀ ਵੈਨ 'ਚ ਪੱਛਮ ਵੱਲ ਜਾ ਰਹੇ ਸਨ ਅਤੇ ਤੜਕੇ 3:45 'ਤੇ ਉਨ੍ਹਾਂ ਦੀ ਇਕ ਟਰੈਕਟਰ-ਟ੍ਰੇਲਰ ਨਾਲ ਟੱਕਰ ਹੋ ਗਈ। ਹਾਦਸੇ ਦੀ ਜਾਂਚ ਜਾਰੀ ਹੈ ਅਤੇ ਕੋਈ ਦੋਸ਼ ਨਹੀਂ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਨਾਲ 2 ਅੌਰਤਾਂ ਸਮੇਤ 4 ਭਾਰਤੀ ਗ੍ਰਿਫ਼ਤਾਰ
'ਆਲੂ, ਟਮਾਟਰ' ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਸਿਆਸਤ 'ਚ ਨਹੀਂ ਆਇਆ : ਇਮਰਾਨ ਖਾਨ
NEXT STORY