ਇਸਲਾਮਾਬਾਦ-ਇਸਲਾਮਾਬਾਦ ਹਾਈ ਕੋਰਟ ਦੀ ਪੰਜ ਮੈਂਬਰੀ ਬੈਂਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਵਿਰੁੱਧ ਅਦਾਲਤ ਦੀ ਮਾਣਹਾਨੀ ਮਾਮਲੇ ਦੀ ਸੁਣਵਾਈ ਕਰੇਗਾ। ਮੀਡੀਆ 'ਚ ਐਤਵਾਰ ਨੂੰ ਪ੍ਰਕਾਸ਼ਿਤ ਖਬਰਾਂ ਮੁਤਾਬਕ, ਇਥੇ ਇਕ ਰੈਲੀ 'ਚ ਇਕ ਮਹਿਲਾ ਜੱਜ ਵਿਰੁੱਧ ਕਥਿਤ ਵਿਵਾਦਿਤ ਟਿੱਪਣੀ ਕਰਨ ਨੂੰ ਲੈ ਕੇ ਉਨ੍ਹਾਂ ਵਿਰੁੱਧ ਇਹ ਅਦਾਲਤੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ :ਲੀਬੀਆ 'ਚ ਹਿੰਸਕ ਝੜਪਾਂ ਦੌਰਾਨ 2 ਦੀ ਮੌਤ ਤੇ ਕਈ ਜ਼ਖਮੀ
'ਡਾਨ' ਅਖਬਾਰ ਮੁਤਾਬਕ, ਇਮਰਾਨ ਖਾਨ ਵਿਰੁੱਧ ਮਾਣਹਾਨੀ ਮਾਮਲੇ ਦੀ ਸੁਣਵਾਈ ਇਸਲਾਮਾਬਾਦ ਹਾਈ ਕੋਰਟ ਦੇ ਮੁੱਖ ਜੱਜ ਅਤਹਰ ਮਿਨਾਲਾ ਦੀ ਬੈਂਚ ਕਰੇਗੀ। ਬੈਂਚ 'ਚ ਜਸਟਿਸ ਮੋਹਸਿਨ ਅਖਤਬਰ ਕਿਆਨੀ, ਜੱਜ ਮਿਆਂਗੁਲ ਹਸਨ ਔਰੰਗਜੇਬ, ਜਸਟਿਸ ਤਾਰਿਕ ਮਹਿਮੂਦ ਜਹਾਂਗੀਰੀ ਅਤੇ ਜਸਟਿਸ ਬਾਬਰ ਸੱਤਾਰ ਵੀ ਸ਼ਾਮਲ ਹਨ। ਸ਼ੁਰੂਆਤ 'ਚ, ਇਸ ਮਾਮਲੇ ਦੀ ਸੁਣਵਾਈ ਤਿੰਨ ਮੈਂਬਰੀ ਬੈਂਚ ਕਰ ਰਹੀ ਸੀ।
ਇਹ ਵੀ ਪੜ੍ਹੋ :ਖੇਤੀਬਾੜੀ ਖੇਤਰਾਂ ਵਾਂਗ ਊਰਜਾ ਅਤੇ ਬਿਜਲੀ ਖੇਤਰ ’ਚ ਵੀ ਵੰਨ-ਸੁਵੰਨਤਾ ਲਿਆਉਣ ਦੀ ਲੋੜ : ਗਡਕਰੀ
ਇਸਲਾਮਾਬਾਦ ਹਾਈ ਕੋਰਟ ਨੇ ਮੰਗਲਵਾਰ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਦੇ ਪ੍ਰਧਾਨ ਇਮਰਾਨ ਖਾਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ ਅਤੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੇਬਾ ਚੌਧਰੀ ਨੂੰ ਕਥਿਤ ਤੌਰ 'ਤੇ ਧਮਕੀ ਦੇਣ ਨੂੰ ਲੈ ਕੇ ਮਾਣਹਾਨੀ ਕਾਰਵਾਈ ਤਹਿਤ 31 ਅਗਸਤ ਨੂੰ ਵਿਅਕਤੀਗਤ ਰੂਪ ਨਾਲ ਅਦਾਲਤ 'ਚ ਮੌਜੂਦ ਹੋਣ ਦਾ ਨਿਰਦੇਸ਼ ਦਿੱਤਾ ਸੀ। ਜ਼ਿਕਰਯੋਗ ਹੈ ਕਿ 20 ਅਗਸਤ ਨੂੰ ਇਸਲਾਮਾਬਾਦ ਦੇ ਐੱਫ-9 ਪਾਰਕ 'ਚ ਆਯੋਜਿਤ ਰੈਲੀ 'ਚ ਇਮਰਾਨ ਖਾਨ ਨੇ ਇਸਲਾਮਾਬਾਦ ਦੇ ਪੁਲਸ ਇੰਸਪੈਕਟਰ ਜਨਰਲ ਅਤੇ ਡਿਪਟੀ ਇੰਸਪੈਕਟਰ ਜਨਰਲ ਨੂੰ ਧਮਕੀ ਦਿੱਤੀ ਸੀ ਅਤੇ ਕਿਹਾ ਸੀ, 'ਅਸੀਂ ਤੁਹਾਨੂੰ ਨਹੀਂ ਬਖ਼ਸ਼ਾਂਗੇ।
ਇਹ ਵੀ ਪੜ੍ਹੋ : ਰੂਸ ਨੇ ਪ੍ਰਮਾਣੂ ਪਲਾਂਟ ਦੇ ਨੇੜਲੇ ਸ਼ਹਿਰਾਂ 'ਤੇ ਕੀਤੀ ਗੋਲੀਬਾਰੀ : ਯੂਕ੍ਰੇਨ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਯੂਕ੍ਰੇਨ ’ਚ ਪ੍ਰਮਾਣੂ ਪਲਾਂਟ ਦੇ ਨਜ਼ਦੀਕੀ ਸ਼ਹਿਰਾਂ ’ਤੇ ਗੋਲਾਬਾਰੀ
NEXT STORY