ਮਾਸਕੋ — ਦੱਖਣੀ ਰੂਸ 'ਚ ਵੀਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ 'ਚ ਗੈਸ ਧਮਾਕੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਸਥਾਨਕ ਐਮਰਜੈਂਸੀ ਸੇਵਾਵਾਂ ਨਾਲ ਜੁੜੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਹ ਧਮਾਕਾ ਜਾਰਜੀਆ ਦੀ ਸਰਹੱਦ ਨਾਲ ਲੱਗਦੇ ਕਰਾਚੈ-ਚੇਰਕੇਸੀਆ ਖੇਤਰ ਦੇ ਚੇਰਕੇਸਕ ਸ਼ਹਿਰ ਵਿੱਚ ਸਵੇਰੇ ਹੋਇਆ। ਐਮਰਜੈਂਸੀ ਸੇਵਾਵਾਂ ਦੇ ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ ਨਾਲ ਪੰਜ ਮੰਜ਼ਿਲਾ ਇਮਾਰਤ ਦੀਆਂ ਦੋ ਉਪਰਲੀਆਂ ਮੰਜ਼ਿਲਾਂ ਨੂੰ ਨੁਕਸਾਨ ਪਹੁੰਚਿਆ ਹੈ। ਰੂਸੀ ਕਾਨੂੰਨ ਲਾਗੂ ਕਰਨ ਵਾਲਿਆਂ ਨੇ ਸੁਰੱਖਿਆ ਨਿਯਮਾਂ ਦੀ ਸ਼ੱਕੀ ਉਲੰਘਣਾ ਲਈ ਇੱਕ ਅਪਰਾਧਿਕ ਜਾਂਚ ਸ਼ੁਰੂ ਕੀਤੀ ਹੈ।
ਜੰਗ 'ਚ ਰੂਸ ਦੀ ਮਦਦ ਕਰਨ ਵਾਲਿਆਂ 'ਤੇ ਅਮਰੀਕਾ ਦਾ ਵੱਡਾ ਐਕਸ਼ਨ, ਭਾਰਤ ਸਣੇ 398 ਕੰਪਨੀਆਂ 'ਤੇ ਲਗਾਈ ਪਾਬੰਦੀ
NEXT STORY