ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿੱਚ 5 ਅੱਤਵਾਦੀ ਮਾਰੇ ਗਏ ਅਤੇ 1 ਅੱਤਵਾਦੀ ਫੜਿਆ ਗਿਆ ਹੈ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ, ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ISPR) ਨੇ ਸ਼ਨੀਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਸੁਰੱਖਿਆ ਬਲਾਂ ਨੇ ਸੂਬੇ ਵਿੱਚ ਅੱਤਵਾਦੀਆਂ ਵਿਰੁੱਧ ਇੱਕ ਮੁਹਿੰਮ ਸ਼ੁਰੂ ਕੀਤੀ।
ਇਸ ਦੌਰਾਨ 5 ਅੱਤਵਾਦੀ ਮਾਰੇ ਗਏ, ਜਦੋਂ ਕਿ 1 ਹੋਰ ਨੂੰ ਫੜ ਲਿਆ ਗਿਆ। ਬਿਆਨ ਅਨੁਸਾਰ ਅੱਤਵਾਦੀਆਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਇਲਾਕੇ ਵਿੱਚ ਹੋਰ ਅੱਤਵਾਦੀਆਂ ਦੀ ਮੌਜੂਦਗੀ ਨੂੰ ਖਤਮ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਖ਼ਤਮ ਹੋਈ ਜੰਗ, ਇਜ਼ਰਾਈਲ-ਹਮਾਸ ਦੇ ਲੋਕਾਂ ਨੂੰ ਆਵੇਗਾ ਸਾਹ
NEXT STORY